28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

'ਸੰਵਿਧਾਨ ਬਚਾਓ' ਰੈਲੀ ਨੇ ਵਿਰੋਧੀਆਂ ਦੀ ਨੀਂਦ ਉਡਾਈ-ਡਾ. ਸਿਕੰਦਰ

Ad Position 21
No active advertisement
ਅਜੀਤ ਡੈਸਕ 05-06-2025
ਫ਼ਤਹਿਗੜ੍ਹ ਸਾਹਿਬ, 4 ਜੂਨ (ਰਵਿੰਦਰ ਮੌਦਗਿਲ)-ਅਮਲੋਹ ਵਿਖੇ ਹੋਈ 'ਸੰਵਿਧਾਨ ਬਚਾਓ' ਰੈਲੀ ਵਿਚ ਮਿਲੇ ਲੋਕਾਂ ਦੇ ਭਰਵੇਂ ਹੁੰਗਾਰੇ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ | ਇਹ ਪ੍ਰਗਟਾਵਾ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਵਰਕਰਾਂ ਦਾ ਉਤਸ਼ਾਹ ਦੱਸਦਾ ਸੀ ਕਿ ਉਨ੍ਹਾਂ ਵਲੋਂ ਪੰਜਾਬ ਵਿਚ ਸੱਤਾ ਦੇ ਬਦਲਾਅ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਨਤਾ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਨੇ ਰੈਲੀ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਲਈ ਵਰਕਰਾਂ ਤੇ ਆਮ ਜਨਤਾ ਦਾ ਧੰਨਵਾਦ ਵੀ ਕੀਤਾ | ਡਾ. ਸਿਕੰਦਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਈ ਵੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦਾ ਕਿਸਾਨ, ਮਜ਼ਦੂਰ, ਮੁਲਾਜ਼ਮ, ਗ਼ਰੀਬ ਜਨਤਾ, ਉਦਯੋਗਪਤੀ ਸਮੇਤ ਹਰ ਵਰਗ ਦੁਖੀ ਹੈ ਤੇ ਲੋਕ ਬੇਸਬਰੀ ਨਾਲ ਕਾਂਗਰਸ ਦੇ ਰਾਜ ਦਾ ਇੰਤਜ਼ਾਰ ਕਰ ਰਹੇ ਹਨ | ਇਸ ਮੌਕੇ ਬਸੀ ਪਠਾਣਾਂ ਬਲਾਕ ਕਾਂਗਰਸ ਦੇ ਪ੍ਰਧਾਨ ਅਮੀਂ ਚੰਦ ਭਟੇੜੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੇ ਮਾਮਲੇ 'ਚ ਟਿੱਪਰ ਚਾਲਕ ਨੂੰ 2 ਸਾਲ ਦੀ ਕੈਦ ਅਗਲੀ ਖ਼ਬਰ ਸਿਹਤ ਕੇਂਦਰਾਂ 'ਚ ਨਸ਼ਾ ਪੀੜਤਾਂ ਦੇ ਇਲਾਜ ਲਈ ਬਿਹਤਰ ਸਿਹਤ ਸਹੂਲਤਾਂ ਉਪਲਬਧ-ਸਿਵਲ ਸਰਜਨ
Ad Position 24