28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਰਿਮਟ 'ਵਰਸਿਟੀ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-06-2025
ਫ਼ਤਹਿਗੜ੍ਹ ਸਾਹਿਬ, 4 ਜੂਨ (ਮਨਪ੍ਰੀਤ ਸਿੰਘ)-ਰਿਮਟ ਮੈਡੀਕਲ ਕਾਲਜ ਤੇ ਹਸਪਤਾਲ ਦੇ ਕਮਿਊਨਿਟੀ ਮੈਡੀਸਨ ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਪਿ੍ੰਸੀਪਲ ਡਾ. ਭੁਪਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਦਾ ਉਦੇਸ਼ ਜਨਤਾ ਨੂੰ ਤੰਬਾਕੂ ਸੇਵਨ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸੀ | ਉਨ੍ਹਾਂ ਵਿਦਿਆਰਥੀ ਅਤੇ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਦੱਸਦੇ ਹੋਏ ਹੋਰ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਿਹਤਮੰਦ ਭਵਿੱਖ ਉਦੋਂ ਹੀ ਸੰਭਵ ਹੈ ਜਦੋਂ ਅਸੀਂ ਤੰਬਾਕੂ ਵਰਗੀ ਲਤ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵਾਂਗੇ | ਡਿਪਟੀ ਰਜਿਸਟਰਾਰ ਪੰਕਜ ਵਰਮਾ ਨੇ ਇਸ ਮੌਕੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਤੰਬਾਕੂ ਦੇ ਗੰਭੀਰ ਸਿਹਤ ਪ੍ਰਭਾਵਾਂ 'ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਇਸ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਪ੍ਰੋਗਰਾਮ ਦਾ ਪ੍ਰਬੰਧ ਡਾ. ਅਨਮੋਲ ਗੋਇਲ ਪ੍ਰੋਫੈਸਰ ਤੇ ਚੇਅਰਮੈਨ, ਕਮਿਊਨਿਟੀ ਮੈਡੀਸਨ ਵਿਭਾਗ ਨੇ ਕੀਤਾ ਜਦੋਂ ਕਿ ਇਸ ਦੀ ਮੇਜ਼ਬਾਨੀ ਡਾ. ਵਰਿੰਦਰ ਸਿੰਘ ਗਿੱਲ ਐਸੋਸੀਏਟ ਪ੍ਰੋਫੈਸਰ ਅਤੇ ਡਾ. ਨਵੀਸ਼ ਡੇਵਿਡ ਅਸਿਸਟੈਂਟ ਪ੍ਰੋਫੈਸਰ ਨੇ ਕੀਤੀ | ਸਮਾਗਮ ਦੌਰਾਨ ਐਮ.ਬੀ.ਬੀ.ਐਸ. ਦੇ ਵਿਦਿਆਰਥੀਆਂ ਨੇ ਤੰਬਾਕੂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਇਸ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਪ੍ਰਣ ਲਿਆ | ਵਿਦਿਆਰਥੀਆਂ ਨੇ ਪੋਸਟਰ ਡਿਸਪਲੇ, ਭਾਸ਼ਣ ਅਤੇ ਛੋਟੇ ਨਾਟਕਾਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐਲੀਵੇਟਿਡ ਰੋਡ 'ਤੇ ਮੁੜ ਲੱਗੇਗਾ ਰਾਡਾਰ ਕੈਮਰਾ : ਤੇਜ਼ ਰਫ਼ਤਾਰ ਵਾਹਨਾਂ ਦੇ ਕੀਤੇ ਜਾਣਗੇ ਚਲਾਨ ਅਗਲੀ ਖ਼ਬਰ ਸੜਕ ਹਾਦਸੇ ਦੇ ਮਾਮਲੇ 'ਚ ਟਿੱਪਰ ਚਾਲਕ ਨੂੰ 2 ਸਾਲ ਦੀ ਕੈਦ
Ad Position 24