28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦਾ ਹੋਕਾ

Ad Position 21
No active advertisement
ਅਜੀਤ ਡੈਸਕ 05-06-2025
ਫ਼ਤਹਿਗੜ੍ਹ ਸਾਹਿਬ, 4 ਜੂਨ (ਰਵਿੰਦਰ ਮੌਦਗਿਲ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਰੁਣ ਗੁਪਤਾ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਗਾਮੀਂ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਣੀ ਹੈ, ਜੋ ਕਿ 5 ਜੂਨ ਤੋਂ ਲੈ ਕੇ 5 ਜੁਲਾਈ ਤੱਕ ਜਾਰੀ ਰਹੇਗੀ | ਇਸ ਮੁਹਿੰਮ ਤਹਿਤ 'ਇਕ ਨਾਗਰਿਕ, ਇਕ ਰੁੱਖ' ਦੇ ਨਾਅਰੇ ਮੁਤਾਬਿਕ ਹਰੇਕ ਨਾਗਰਿਕ ਨੂੰ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾ ਕੇ ਉਸ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਵੀ ਸੰਭਾਲਣੀ ਚਾਹੀਦੀ ਹੈ | ਗੁਪਤਾ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੀ ਗਲੋਬਲ ਵਾਰਮਿੰਗ ਸਮੁੱਚੀ ਮਨੁੱਖਤਾ ਲਈ ਇਕ ਗੰਭੀਰ ਖ਼ਤਰਾ ਬਣ ਰਹੀ ਹੈ ਅਤੇ ਬੂਟੇ ਲਗਾ ਕੇ ਹੀ ਅਸੀਂ ਆਪਣੇ ਵਾਤਾਵਰਨ ਨੂੰ ਹਰਿਆ ਭਰਿਆ ਬਣਾ ਕੇ ਪ੍ਰਦੂਸ਼ਣ ਤੋਂ ਛੁਟਕਾਰਾ ਪਾ ਸਕਦੇ ਹਾਂ, ਕਿਉਂਕਿ ਰੁੱਖਾਂ ਦਾ ਮਨੁੱਖੀ ਜੀਵਨ ਨਾਲ ਨੇੜਲਾ ਰਿਸ਼ਤਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਿਥੇ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਉਥੇ ਹੀ ਸਮਾਜਿਕ ਵਿਸ਼ਿਆਂ ਨਾਲ ਜੁੜੇ ਮਾਮਲਿਆਂ 'ਤੇ ਵੀ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਕਰ ਰਿਹੈ ਕਿਸਾਨਾਂ ਨੂੰ ਜਾਗਰੂਕ ਅਗਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਨੇ ਸੋਲੀਟੇਅਰ ਇਨਫੋਸਿਸ ਨਾਲ ਐੱਮ.ਓ.ਯੂ. 'ਤੇ ਕੀਤੇ ਦਸਤਖਤ
Ad Position 24