28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

'ਇਕ ਦਿਨ ਮੇਰਾ ਪਿੰਡ' ਮੁਹਿੰਮ ਤਹਿਤ ਡਾ. ਚੌਹਾਨ ਪਹੁੰਚੇ ਪਿੰਡ ਮਨੈਲੀ

Ad Position 21
No active advertisement
ਅਜੀਤ ਡੈਸਕ 05-06-2025
ਖਮਾਣੋਂ, 4 ਜੂਨ (ਜੋਗਿੰਦਰ ਪਾਲ)-ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ. ਨੇ ਕਾਂਗਰਸ ਦੀ ਮੁਹਿੰਮ 'ਸੰਵਿਧਾਨ ਬਚਾਓ' ਦੇ ਅਧੀਨ ਮੁਹਿੰਮ 'ਇਕ ਦਿਨ ਮੇਰਾ ਪਿੰਡ' ਤਹਿਤ ਪਿੰਡ ਮਨੈਲੀ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਖੁੱਲ੍ਹਾ ਵਿਚਾਰ ਵਟਾਂਦਰਾ ਕੀਤਾ | ਡਾ. ਚੌਹਾਨ ਨੇ ਕਿਹਾ ਕਿ ਭਾਜਪਾ ਬਾਬਾ ਅੰਬੇਦਕਰ ਵਲੋਂ ਲਿਖੇ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਵਿਧਾਨ ਦੇ ਹਰ ਸ਼ਬਦ 'ਤੇ ਪਹਿਰਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਡਾ. ਅਮਰ ਸਿੰਘ ਸੰਸਦ ਮੈਂਬਰ ਅਤੇ ਕਾਕਾ ਰਣਦੀਪ ਸਿੰਘ ਸਾਬਕਾ ਮੰਤਰੀ ਦੀ ਅਗਵਾਈ ਵਿਚ ਅਮਲੋਹ ਵਿਖੇ ਹੋਈ 'ਸੰਵਿਧਾਨ ਬਚਾਓ' ਰੈਲੀ ਦੀ ਸਫਲਤਾ ਲਈ ਇਲਾਕੇ ਦੇ ਲੋਕਾਂ ਨੂੰ ਵਧਾਈ ਦਿੱਤੀ | ਡਾ. ਚੌਹਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗ਼ਰੀਬ ਤੇ ਅਮੀਰ ਦਾ ਫ਼ਾਸਲਾ ਵਧਦਾ ਜਾ ਰਿਹਾ ਹੈ, ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਪੰਜਾਬ ਨੂੰ ਕਰਜ਼ੇ ਹੇਠ ਡੁਬੋ ਦਿੱਤਾ ਹੈ | ਜਿਸ ਕਰਕੇ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੈ | ਇਸ ਮੌਕੇ ਕਾਂਗਰਸੀ ਆਗੂ ਹਰਦੀਪ ਸਿੰਘ ਬਦੇਸ਼ਾਂ, ਸਰਪੰਚ ਰਣਧੀਰ ਸਿੰਘ, ਹਰਜੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਸਿੰਘ, ਜਸਵਿੰਦਰ ਕੌਰ, ਚਰਨ ਕੌਰ, ਜਰਨੈਲ ਕੌਰ, ਜਸਪਾਲ ਕੌਰ, ਰਾਣੀ ਕੌਰ, ਬਲਜੀਤ ਕੌਰ, ਜਸਵੰਤ ਕੌਰ, ਜਸਵਿੰਦਰ ਕੌਰ, ਕਰਨੈਲ ਕੌਰ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਰਕਰ ਪਾਰਟੀ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹੇ ਹਨ-ਸਰਪੰਚ ਪਰਵਿੰਦਰ, ਡਾਇਰੈਕਟਰ ਬੇਅੰਤ ਸਿੰਘ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24