27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਿਹਤ ਵਿਭਾਗ ਟੀਮ ਨੇ 'ਡੇਂਗੂ 'ਤੇ ਵਾਰ' ਮੁਹਿੰਮ ਸੰਬੰਧੀ ਹੜ੍ਹ ਸੰਭਾਵਿਤ ਖੇਤਰਾਂ ਦੀ ਕੀਤੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 30-08-2025
ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਨੋਡਲ/ਪ੍ਰੋਗਰਾਮ ਅਫ਼ਸਰਾਂ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲੇ੍ਹ ਅੰਦਰ ਪਿਛਲੇ ਰਿਕਾਰਡ ਮੁਤਾਬਿਕ ਸੰਭਾਵਿਤ ਹੜ੍ਹਾਂ ਦੇ ਪ੍ਰਭਾਵ ਹੇਠ ਆ ਸਕਣ ਵਾਲੇ ਸੰਭਾਵਿਤ ਖੇਤਰਾਂ ਅਤੇ ਵਧੇਰੇ ਬਾਰਸ਼ ਹੋਣ ਦੀ ਸੂਰਤ ਵਿਚ ਪ੍ਰਭਾਵਿਤ ਹੋ ਸਕਣ ਵਾਲੇ ਖੇਤਰਾਂ ਵਿਚ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ.ਅਮਨਦੀਪ ਸਿੰਘ ਵਲੋਂ ਅਮਨ ਕਾਲੋਨੀ ਤੇ ਬੰਨ੍ਹ ਰੋਡ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ.ਪਾਰੁਲ ਗੁਪਤਾ ਵਲੋਂ ਵਿਸ਼ਵਕਰਮਾ ਕਾਲੋਨੀ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ.ਪ੍ਰਭਜੋਤ ਕੌਰ ਵਲੋਂ ਮਾਡਰਨ ਵੈਲੀ, ਡਾ. ਸੰਪਨ ਅਤਰੀ ਵਲੋਂ ਮਾਤਾ ਗੁਜਰੀ ਕਾਲੋਨੀ ਆਦਿ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰ ਵਿਚ ਮੱਛਰ ਦੇ ਲਾਰਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ, ਸ਼ਹਿਰੀ ਖੇਤਰ ਵਿਚ ਲਾਰਵਾ ਮਿਲਣ ਵਾਲੀਆਂ ਥਾਵਾਂ 'ਤੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਚਲਾਨ ਕੀਤੇ ਗਏ | ਡਾ. ਦਵਿੰਦਰਜੀਤ ਕੌਰ ਵਲੋਂ ਵਿਸ਼ਵਕਰਮਾ ਕਾਲੋਨੀ ਸਰਹਿੰਦ ਦੀ ਚੈਕਿੰਗ ਕੀਤੀ ਗਈ | ਉਨ੍ਹਾਂ ਮਹੱਲਾ ਵਾਸੀਆਂ ਨੂੰ ਘਰਾਂ ਵਿਚ ਫ਼ਰਿਜ ਦੀ ਟਰੇਅ, ਕੂਲਰ, ਗਮਲੇ ਅਤੇ ਪਾਣੀ ਖੜ੍ਹਾ ਹੋਣ ਵਾਲੇ ਹੋਰ ਸਰੋਤਾਂ ਨੂੰ ਹਰ ਸ਼ੁੱਕਰਵਾਰ ਨੂੰ ਖ਼ਾਲੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਡਾ. ਪ੍ਰਭਜੋਤ ਕੌਰ ਅਤੇ ਡਾ. ਪਾਰੁਲ ਗੁਪਤਾ ਨੇ ਕਿਹਾ ਕਿ ਮੱਛਰ ਤੋਂ ਬਚਾਓ ਲਈ ਸਾਨੂੰ ਪੂਰੀ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜ਼ੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ 'ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਸੋਮਨਾਥ, ਕੁਲਬੀਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਮਨਜਿੰਦਰ ਸਿੰਘ, ਤੇਜਿੰਦਰ ਸਿੰਘ, ਇਨਸੈਕਟ ਕੁਲੈਕਰ ਮਨਦੀਪ ਕੌਰ, ਬਰੀਡ ਚੈੱਕਰ ਜਗਮੋਹਣ ਸਿੰਘ, ਰਿਮਟ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਸੰਦੀਪ ਸਿੰਘ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ 'ਆਪ' ਸਰਕਾਰ ਵਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ-ਮਛਰਾਏ, ਸਲਾਣੀ, ਚੈਹਿਲਾ... ਅਗਲੀ ਖ਼ਬਰ ਵੁਸ਼ੂ ਮੁਕਾਬਲੇ 'ਚ ਮਾਤਾ ਗੁਜਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24