27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ 'ਆਪ' ਸਰਕਾਰ ਵਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ-ਮਛਰਾਏ, ਸਲਾਣੀ, ਚੈਹਿਲਾ

Ad Position 21
No active advertisement
ਅਜੀਤ ਡੈਸਕ 30-08-2025
ਅਮਲੋਹ, 29 ਅਗਸਤ (ਕੇਵਲ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਸਰਪੰਚ ਹਰਦੀਪ ਸਿੰਘ ਮਛਰਾਏ, ਬਲਾਕ ਪ੍ਰਧਾਨ ਬੌਬੀ ਸਲਾਣੀ ਅਤੇ 'ਆਪ' ਆਗੂ ਇਕਬਾਲ ਚੈਹਿਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਜਿਥੇ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਨਸ਼ਾ ਤਸਕਰ ਗਿ੍ਫ਼ਤਾਰ ਕੀਤੇ ਹਨ ਉੱਥੇ ਹੀ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਵੀ ਮਦਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਅੰਦਰ ਨਸ਼ਿਆਂ ਨੂੰ ਜੜੋਂ੍ਹ ਖ਼ਤਮ ਕਰਨ ਲਈ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਲੋਕ ਵੀ ਸਹਿਯੋਗ ਜ਼ਰੂਰ ਕਰਨ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਧਰਨਾ <br/> ਅਗਲੀ ਖ਼ਬਰ ਸਿਹਤ ਵਿਭਾਗ ਟੀਮ ਨੇ 'ਡੇਂਗੂ 'ਤੇ ਵਾਰ' ਮੁਹਿੰਮ ਸੰਬੰਧੀ ਹੜ੍ਹ ਸੰਭਾਵਿਤ ਖੇਤਰਾਂ ਦੀ ਕੀਤੀ ਚੈਕਿੰਗ <br/>
Ad Position 24