27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਰਾ ਬਾਬਾ ਅਤਰ ਦਾਸ ਵਲੋਂ ਕਬੱਡੀ ਟੂਰਨਾਮੈਂਟ 31 ਤੋਂ <br/>

Ad Position 21
No active advertisement
ਅਜੀਤ ਡੈਸਕ 30-08-2025
ਜਖਵਾਲੀ, 29 ਅਗਸਤ (ਨਿਰਭੈ ਸਿੰਘ)-ਡੇਰਾ ਬਾਬਾ ਅਤਰ ਦਾਸ ਵਲੋਂ 31 ਅਗਸਤ ਦਿਨ ਐਤਵਾਰ ਤੋਂ ਪਿੰਡ ਭਮਾਰਸੀ ਜ਼ੇਰ ਵਿਖੇ 64ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਮਸ਼ਹੂਰ ਅਕੈਡਮੀਆਂ ਪਹੁੰਚ ਰਹੀਆਂ ਹਨ ਤੇ ਕੁਸ਼ਤੀ ਮੁਕਾਬਲੇ ਕਰਵਾਏ ਜਾ ਰਹੇ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਟੂਰਨਾਮੈਂਟ 64 ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ, ਵਿਚ ਐਨ.ਆਰ.ਆਈਜ਼ ਵਲੋਂ ਬਹੁਤ ਸਹਿਯੋਗ ਦਿੱਤਾ ਜਾਂਦਾ ਹੈ | ਇਸ ਟੂਰਨਾਮੈਂਟ ਦੇ ਮੁੱਖ ਮਹਿਮਾਨ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਹੋਣਗੇ | ਇਸ ਮੌਕੇ ਨਰਿੰਦਰ ਸਿੰਘ ਸਰਪੰਚ, ਰਣਜੀਤ ਸਿੰਘ ਪਨਾਗ, ਜਗਜੀਤ ਸਿੰਘ ਚੇਅਰਮੈਨ ਮੰਡੀ ਗੋਬਿੰਦਗੜ੍ਹ, ਅਵਤਾਰ ਸਿੰਘ ਨਾਗਰਾ, ਅਮਰ ਸਿੰਘ, ਸਰਬਜੀਤ ਸਿੰਘ, ਬਰਿੰਦਰ ਸਿੰਘ ਬੱਬਲ, ਵਿਸ਼ਾਲ ਵਰਮਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਵਰਕਰਾਂ ਨੇ ਵੋਟ ਚੋਰੀ ਤੇ ਨੀਲੇ ਕਾਰਡ ਧਾਰਕਾਂ ਦੇ ਹੱਕਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਸਮੱਸਿਆਵਾਂ ਨਹੀਂ ਆਉਣ ਦਿੱਤੀਆਂ ਜਾਣਗੀਆ...
Ad Position 24