27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਸ਼ੇਸ਼ ਉਦਯੋਗਿਕ ਦੌਰਾ <br/>

Ad Position 21
No active advertisement
ਅਜੀਤ ਡੈਸਕ 30-08-2025
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਭਾਗ ਦੇ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਸੀ. ਐਸ. ਸਾਫ਼ਟ ਇਨਫੋਟੈਕ ਮੋਹਾਲੀ ਦਾ ਵਿਸ਼ੇਸ਼ ਉਦਯੋਗਿਕ ਦੌਰਾ ਕਰਵਾਇਆ ਗਿਆ | ਇਸ ਦੌਰੇ ਦੌਰਾਨ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰੇ ਦੌਰਾਨ ਸੀ.ਐਸ. ਸਾਫ਼ਟ ਇਨਫੋਟੈਕ ਦੇ ਪ੍ਰੋਜੈਕਟ ਮੈਨੇਜਰ ਰੋਹਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਰੀਅਰ ਕਾਊਾਸਲਿੰਗ, ਨਵੇਂ ਕਰੀਅਰ ਦੇ ਮੌਕੇ, ਹੁਨਰ ਵਿਕਾਸ ਅਤੇ ਆਈ.ਟੀ. ਖੇਤਰ ਵਿਚ ਨਵੀਨਤਮ ਤਕਨੀਕੀ ਵਿਕਾਸ ਆਦਿ ਵਿਸ਼ਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਆਈ.ਟੀ. ਉਦਯੋਗ ਵਿਚ ਮੌਜੂਦ ਰੁਝਾਨਾਂ ਸਬੰਧੀ ਵਡਮੁੱਲੀ ਸਿੱਖਿਆ ਪ੍ਰਦਾਨ ਕਰਨ ਵਿਚ ਸਹਾਇਕ ਸਿੱਧ ਹੁੰਦੇ ਹਨ | ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਅਤੇ ਰੁਜ਼ਗਾਰ ਯੋਗਤਾ ਨੂੰ ਵਧਾਉਣ ਲਈ ਅਜਿਹੇ ਵਿੱਦਿਅਕ ਦੌਰਿਆਂ ਦਾ ਆਯੋਜਨ ਕੀਤਾ ਜਾਂਦਾ ਹੈ | ਇਸ ਦੌਰੇ ਦੌਰਾਨ ਅਧਿਆਪਕ ਇੰਚਾਰਜ ਡਾ. ਦਵਿੰਦਰ ਸਿੰਘ ਅਤੇ ਡਾ. ਮੁਕੇਸ਼ ਕੁਮਾਰ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ 'ਚ ਜੌਬ ਓਰੀਇੰਟੇਸ਼ਨ ਤੇ ਸਿਖਲਾਈ ਵਿਸ਼ੇ 'ਤੇ ਸੈਮੀਨਾਰ
Ad Position 24