27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 30-08-2025
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਉਪ ਮੁੱਖ ਇੰਜੀਨੀਅਰ ਵਲੋਂ ਏ.ਏ.ਓ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਮੰਡਲ ਸੁਪਰਡੈਂਟ ਯੋਗੇਸ਼ ਕੁਮਾਰ ਦੀ ਕੀਤੀ ਗਈ ਮੁਅੱਤਲੀ ਰੱਦ ਕਰਵਾਉਣ ਲਈ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਬਾਹਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਬੈਨਰ ਹੇਠ ਕਰਮਚਾਰੀਆਂ, ਅਧਿਕਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁਅੱਤਲ ਕੀਤੇ ਕਰਮਚਾਰੀਆਂ ਦੀ ਮੁਅੱਤਲੀ ਹੁਕਮ ਰੱਦ ਕਰਨ ਦੀ ਮੰਗ ਰੱਖੀ ਗਈ | ਇਸ ਸੰਬੰਧੀ ਗੱਲਬਾਤ ਕਰਦਿਆਂ ਮੋਰਚੇ ਦੇ ਆਗੂਆਂ ਅਵਤਾਰ ਸਿੰਘ ਕੈਂਥ, ਅਮਿਤ ਕੁਮਾਰ, ਕੁਲਜੀਤ ਸਿੰਘ ਰਟੌਲ, ਸੁਖਪ੍ਰੀਤ ਸਿੰਘ, ਗੁਰਵਿੰਦਰ ਸਿੰਘ ਗੁਰੂ ਅਤੇ ਸ੍ਰੀਨਾਥ ਵਲੋਂ ਦੱਸਿਆ ਗਿਆ ਕਿ ਕਿਵੇਂ ਅਫ਼ਸਰਸ਼ਾਹੀ ਵਲੋਂ ਗਲਤ ਅਦਾਇਗੀ ਕਰਨ ਲਈ ਗਲਤ ਢੰਗ ਨਾਲ ਦਬਾਅ ਬਣਾ ਕੇ ਬੇਕਸੂਰ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਜਦੋਂ ਕਿ ਇਹ ਦੋਵੇਂ ਕਰਮਚਾਰੀ ਵਿਭਾਗ ਦੇ ਹਿਤ ਵਿਚ ਅਤੇ ਵਿਭਾਗ ਦੇ ਨਿਯਮਾਂ ਅਨੁਸਾਰ ਕੰਮ ਕਰ ਰਹੇ ਸਨ | ਆਗੂਆਂ ਨੇ ਕਿਹਾ ਕਿ ਅਫ਼ਸਰਸ਼ਾਹੀ ਵਲੋਂ ਇਕ ਅਜਿਹੇ ਵਿਅਕਤੀ ਨੂੰ 30 ਲੱਖ ਰੁਪਏ ਦੀ ਅਦਾਇਗੀ ਕਰਨ ਲਈ ਦਬਾਅ ਬਣਾਇਆ ਗਿਆ ਜਿਹੜਾ ਕਿ ਵਿਭਾਗ ਦੇ ਰੋਲ 'ਤੇ ਹੀ ਨਹੀਂ ਸੀ | ਇਸ ਸੰਬੰਧੀ ਸੰਬੰਧਿਤ ਕੰਪਨੀ ਵਲੋਂ ਮੀਟਿੰਗ ਵਿਚ ਵੀ ਅਤੇ ਲਿਖਤੀ ਰੂਪ ਵਿਚ ਵੀ ਵਿਭਾਗ ਨੂੰ ਜਾਣੂ ਕਰਵਾਇਆ ਗਿਆ ਸੀ, ਬਜਾਏ ਕਿ ਵਿਭਾਗ ਵਲੋਂ ਗਲਤ ਅਦਾਇਗੀ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਸਗੋਂ ਬੇਕਸੂਰ ਅਤੇ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਮੁਅੱਤਲ ਕਰਕੇ ਸਜ਼ਾ ਦਿੱਤੀ ਗਈ | ਜਦੋਂ ਕਿ ਇਸ ਸੰਬੰਧੀ ਮੋਰਚੇ ਵਲੋਂ ਮੁੱਖ ਦਫ਼ਤਰ ਵਿਖੇ ਸੀ.ਐਮ.ਡੀ ਅਤੇ ਡਾਇਰੈਕਟਰਾਂ ਨੂੰ ਜਾਣੂ ਕਰਵਾ ਦਿੱਤਾ ਸੀ, ਪਰੰਤੂ ਇਸ ਦੇ ਬਾਵਜੂਦ ਵੀ ਇਨ੍ਹਾਂ ਬੇਕਸੂਰ ਕਰਮਚਾਰੀਆਂ ਨੂੰ ਇਨਸਾਫ਼ ਨਹੀਂ ਮਿਲਿਆ | ਆਗੂਆਂ ਵਲੋਂ ਮੈਨੇਜਮੈਂਟ ਨੂੰ ਚਿਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਤੁਰੰਤ ਇਹ ਮੁਅੱਤਲੀ ਹੁਕਮ ਰੱਦ ਨਾ ਕੀਤੇ ਗਏ ਤਾਂ ਇਹ ਰੋਸ ਪ੍ਰਦਰਸ਼ਨ ਲਗਾਤਾਰ ਕੀਤੇ ਜਾਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਕਾਰਪੋਰੇਸ਼ਨ ਮੈਨੇਜਮੈਂਟ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਤਿੱਖੇ ਸੰਘਰਸ਼ ਉਪਰੰਤ ਪੰਜਾਬੀ 'ਵਰਸਿਟੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖ਼ਿਲਾਫ਼ ਹੋਇਆ ਪਰਚਾ ਦਰਜ਼-ਅਮਿਤ ਸਿੰਘ ਰਾਠੀ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਸ਼ੇਸ਼ ਉਦਯੋਗਿਕ ਦੌਰਾ <br/>
Ad Position 24