27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅਧਿਕਾਰੀਆਂ ਤੇ ਰਾਜਨੀਤਿਕ ਲੋਕਾਂ ਦੇ ਘਰਾਂ 'ਚ ਕੰਮ ਨਹੀਂ ਕਰਨਗੇ ਸਫ਼ਾਈ ਸੇਵਕ ਤੇ ਸੀਵਰਮੈਨ-ਮੇਅਰ <br/>

Ad Position 21
No active advertisement
ਅਜੀਤ ਡੈਸਕ 30-08-2025
ਪਟਿਆਲਾ, 29 ਅਗਸਤ (ਅ. ਸ. ਆਹਲੂਵਾਲੀਆ)-ਪਟਿਆਲਾ ਸ਼ਹਿਰ ਨੂੰ ਸਵੱਛ ਤੇ ਸਾਫ਼ ਬਣਾਉਣ ਲਈ ਨਗਰ ਨਿਗਮ ਪਟਿਆਲਾ ਵਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ | ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਸਫ਼ਾਈ ਸੇਵਕ ਤੇ ਸੀਵਰਮੈਨ ਸਿਰਫ਼ ਆਪਣੇ ਮੂਲ ਕੰਮ ਸਫ਼ਾਈ ਅਤੇ ਸੀਵਰ ਸੰਬੰਧੀ ਕਾਰਜਾਂ ਲਈ ਹੀ ਤੈਨਾਤ ਕੀਤੇ ਜਾਣ ਤਾਂ ਕਿ ਸਫ਼ਾਈ ਜਾਂ ਸੀਵਰ ਸੰਬੰਧੀ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਆਉਣ ਤੋਂ ਪਹਿਲਾ ਹੀ ਬਚਾਅ ਰੱਖਿਆ ਜਾ ਸਕੇ | ਜਿਹੜੇ ਕਰਮਚਾਰੀ ਡਿਊਟੀ ਤੋਂ ਹਟ ਕੇ ਦਫ਼ਤਰਾਂ ਜਾਂ ਅਧਿਕਾਰੀਆਂ ਦੀਆਂ ਕੋਠੀਆਂ ਵਿਚ ਕੰਮ ਕਰ ਰਹੇ ਹਨ, ਨੂੰ ਤੁਰੰਤ ਵਾਪਸ ਨਗਰ ਨਿਗਮ ਦੀ ਮੈਦਾਨੀ ਡਿਊਟੀ 'ਤੇ ਭੇਜਿਆ ਜਾਵੇਗਾ | ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਹਿਕਮੇ ਨੂੰ ਸਰਕਾਰੀ ਹੁਕਮਾਂ ਦੀ ਪਾਲਨਾ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਸਫ਼ਾਈ ਸੇਵਕ ਤੇ ਸੀਵਰਮੈਨ ਨੂੰ ਉਸ ਦੀ ਜ਼ਿੰਮੇਵਾਰੀ ਅਨੁਸਾਰ ਹੀ ਕੰਮ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਸ਼ਿਕਾਇਤ ਆ ਰਹੀ ਸੀ ਕਿ ਕੁਝ ਕਰਮਚਾਰੀ ਦਫਤਰਾਂ ਜਾਂ ਨਿੱਜੀ ਥਾਵਾਂ 'ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਸ਼ਹਿਰ ਦੀ ਸਫ਼ਾਈ ਪ੍ਰਭਾਵਿਤ ਹੋ ਰਹੀ ਸੀ, ਹੁਣ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ | ਨਗਰ ਨਿਗਮ ਨੇ ਸੰਬੰਧਿਤ ਸਾਰੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਸਫ਼ਾਈ ਸੇਵਕ ਜਾਂ ਸੀਵਰਮੈਨ ਆਪਣੀ ਡਿਊਟੀ ਤੋਂ ਹੱਟ ਕੇ ਹੋਰ ਥਾਂ ਕੰਮ ਕਰਦਾ ਪਾਇਆ ਗਿਆ ਤਾਂ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ <br/> ਅਗਲੀ ਖ਼ਬਰ ਤਿੱਖੇ ਸੰਘਰਸ਼ ਉਪਰੰਤ ਪੰਜਾਬੀ 'ਵਰਸਿਟੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖ਼ਿਲਾਫ਼ ਹੋਇਆ ਪਰਚਾ ਦਰਜ਼-ਅਮਿਤ ਸਿੰਘ ਰਾਠੀ...
Ad Position 24