27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਅਧਿਆਪਕ ਦਲ ਪੰਜਾਬ ਜ਼ਿਲ੍ਹਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ <br/>

Ad Position 21
No active advertisement
ਅਜੀਤ ਡੈਸਕ 30-08-2025
ਫ਼ਤਹਿਗੜ੍ਹ ਸਾਹਿਬ, 29 ਅਗਸਤ (ਰਾਜਿੰਦਰ ਸਿੰਘ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਚੋਣ ਸਟੇਟ ਆਬਜ਼ਰਵਰ ਤੇ ਅਧਿਆਪਕ ਦਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਾਜ ਸਿੰਘ ਖਹਿਰਾ ਅਤੇ ਜਸਵਿੰਦਰ ਸਿੰਘ ਔਲਖ ਸ਼ਾਮਿਲ ਹੋਏ | ਸੀਨੀਅਰ ਆਗੂ ਬਲਵੰਤ ਸਿੰਘ ਟਿਵਾਣਾ ਨੇ ਜਸਪਾਲ ਸਿੰਘ ਢੀਂਡਸਾ ਦਾ ਨਾਂਅ ਜ਼ਿਲ੍ਹਾ ਪ੍ਰਧਾਨ ਲਈ ਪੇਸ਼ ਕੀਤਾ ਜਿਸ ਦੀ ਤਾਈਦ ਦਲਜੀਤ ਸਿੰਘ ਪੀਰ ਜੈਨ ਨੇ ਕੀਤੀ, ਇਸ ਉਪਰੰਤ ਜਨਰਲ ਸਕੱਤਰ ਲਈ ਮਨਜੀਤ ਸਿੰਘ ਟਿਵਾਣਾ ਦਾ ਨਾਂਅ ਮਲਕੀਤ ਸਿੰਘ ਸੰਧੂ ਨੇ ਪੇਸ਼ ਕੀਤਾ ਜਿਸ ਨੂੰ ਹਾਊਸ ਨੇ ਪ੍ਰਵਾਨ ਕੀਤਾ | ਇਸ ਤਰ੍ਹਾਂ ਜਸਪਾਲ ਸਿੰਘ ਢੀਂਡਸਾ ਨਿਰਵਿਰੋਧ ਅਧਿਆਪਕ ਦਲ ਫ਼ਤਹਿਗੜ੍ਹ ਸਾਹਿਬ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ | ਉਪਰੰਤ ਜ਼ਿਲ੍ਹਾ ਜਨਰਲ ਸੈਕਟਰੀ ਦੇ ਅਹੁਦੇ 'ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਧਰਮ ਸਿੰਘ ਰਾਈਏਵਾਲ ਨੂੰ ਜ਼ਿਲ੍ਹਾ ਜਥੇਬੰਦੀ ਦਾ ਸਰਪ੍ਰਸਤ ਚੁਣਿਆ ਗਿਆ | ਇਸ ਮੀਟਿੰਗ ਵਿਚ ਕਰਨਵੀਰ ਸਿੰਘ ਰੰਧਾਵਾ, ਮਲਕੀਤ ਸਿੰਘ ਸੰਧੂ, ਧੀਰਜ ਮੋਹਨ, ਕਿੰਗਕੰਵਲ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ ਲੈਕਚਰਾਰ, ਹਰਜਿੰਦਰ ਸਿੰਘ, ਦਲਜੀਤ ਸਿੰਘ ਪੀਰ ਜੈਨ, ਸੁਖਦੀਪ ਸਿੰਘ, ਹੈੱਡਮਾਸਟਰ ਅਮਨਿੰਦਰ ਸਿੰਘ, ਧਿਆਨ ਸਿੰਘ, ਕੁਲਦੀਪ ਸਿੰਘ ਝੰਬਾਲਾ, ਰਮਨ ਕੁਮਾਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਅਮਲੋਹ ਦੇ 9 ਸਰਕਲ ਪ੍ਰਧਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਐਲਾਨ <br/> ਅਗਲੀ ਖ਼ਬਰ ਅਧਿਕਾਰੀਆਂ ਤੇ ਰਾਜਨੀਤਿਕ ਲੋਕਾਂ ਦੇ ਘਰਾਂ 'ਚ ਕੰਮ ਨਹੀਂ ਕਰਨਗੇ ਸਫ਼ਾਈ ਸੇਵਕ ਤੇ ਸੀਵਰਮੈਨ-ਮੇਅਰ <br/>
Ad Position 24