27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਲਕਾ ਅਮਲੋਹ ਦੇ 9 ਸਰਕਲ ਪ੍ਰਧਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਐਲਾਨ <br/>

Ad Position 21
No active advertisement
ਅਜੀਤ ਡੈਸਕ 30-08-2025
ਅਮਲੋਹ, 29 ਅਗਸਤ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹਲਕਾ ਅਮਲੋਹ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਅੱਜ ਇੱਥੇ ਹਲਕਾ ਅਮਲੋਹ ਦੇ 9 ਸਰਕਲਾਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਸਾਂਝੇ ਤੌਰ 'ਤੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਜਿਨ੍ਹਾਂ ਮਿਹਨਤੀ ਆਗੂਆਂ ਨੂੰ ਹਲਕਾ ਅਮਲੋਹ ਅੰਦਰ ਸੇਵਾ ਕਰਨ ਦਾ ਪਾਰਟੀ ਵਲੋਂ ਮਾਣ ਦਿੱਤਾ ਗਿਆ ਹੈ ਉਨ੍ਹਾਂ ਵਿਚ ਜਥੇਦਾਰ ਬਲਜਿੰਦਰ ਸਿੰਘ ਸੇਖੋਂ ਨੂੰ ਸਰਕਲ ਪ੍ਰਧਾਨ ਡਡਹੇੜੀ ਦਿਹਾਤੀ, ਜਥੇਦਾਰ ਜਰਨੈਲ ਸਿੰਘ ਮਾਜਰੀ ਨੂੰ ਸਰਕਲ ਪ੍ਰਧਾਨ ਮੰਡੀ ਗੋਬਿੰਦਗੜ੍ਹ ਦਿਹਾਤੀ, ਜਥੇਦਾਰ ਹਰਬੰਸ ਸਿੰਘ ਬਡਾਲੀ ਨੂੰ ਸਰਕਲ ਪ੍ਰਧਾਨ ਅਮਲੋਹ ਦਿਹਾਤੀ, ਹਰਵਿੰਦਰ ਸਿੰਘ ਬਿੰਦਾ ਮਾਜਰੀ ਨੂੰ ਸਰਕਲ ਪ੍ਰਧਾਨ ਸਲਾਣਾ ਦਿਹਾਤੀ, ਜਥੇਦਾਰ ਹਰਿੰਦਰ ਸਿੰਘ ਦੀਵਾ ਨੂੰ ਸਰਕਲ ਪ੍ਰਧਾਨ ਬੁੱਗਾ ਕਲਾਂ ਦਿਹਾਤੀ ਨਿਯੁਕਤ ਕੀਤਾ ਗਿਆ ਹੈ | ਚਨਾਰਥਲ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਰਾਕੇਸ਼ ਕੁਮਾਰ ਸ਼ਾਹੀ ਨੂੰ ਸਰਕਲ ਪ੍ਰਧਾਨ ਅਮਲੋਹ ਸ਼ਹਿਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ ਨੂੰ ਸਰਕਲ ਪ੍ਰਧਾਨ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਸ਼ਹਿਰੀ, ਜਥੇਦਾਰ ਨਾਜ਼ਰ ਸਿੰਘ ਨੂੰ ਸਰਕਲ ਪ੍ਰਧਾਨ ਸੰਤ ਨਗਰ ਮੰਡੀ ਗੋਬਿੰਦਗੜ੍ਹ ਸ਼ਹਿਰੀ ਤੇ ਸੋਮਨਾਥ ਸਿੰਘ ਕੌਂਸਲਰ ਨੂੰ ਸਰਕਲ ਪ੍ਰਧਾਨ ਅਜਨਾਲੀ ਸ਼ਹਿਰੀ ਦੀ ਸੇਵਾ ਸੌਂਪੀ ਗਈ ਹੈ | ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਐਲਾਨ ਕੀਤੇ ਸਮੁੱਚੇ ਸਰਕਲ ਪ੍ਰਧਾਨਾਂ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਪਿਛਲੇ ਸਮੇਂ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਦੀ ਆਸ ਵੀ ਪ੍ਰਗਟਾਈ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ ਦੀ ਇਮਾਰਤ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ <br/> ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਜ਼ਿਲ੍ਹਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ <br/>
Ad Position 24