27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਰੁਪਿੰਦਰ ਹੈਪੀ ਤੇ ਚੇਅਰਮੈਨ ਅਜੈ ਲਿਬੜਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ <br/>

Ad Position 21
No active advertisement
ਅਜੀਤ ਡੈਸਕ 30-08-2025
ਫ਼ਤਹਿਗੜ੍ਹ ਸਾਹਿਬ, 29 ਅਗਸਤ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪੀੜਤ ਇਲਾਕਿਆਂ ਵਿਚ ਮਦਦ ਵਜੋਂ ਰਾਹਤ ਸਮੱਗਰੀ ਭੇਜਣ ਦਾ ਸਿਲਸਿਲਾ ਜਾਰੀ ਹੈ | ਇਸੇ ਲੜੀ ਤਹਿਤ ਬੀਤੇ ਦਿਨੀਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਵਲੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਸਹਿਯੋਗ ਸਦਕਾ ਜ਼ਿਲ੍ਹਾ ਵਾਸੀਆਂ ਤੇ ਪਾਰਟੀ ਵਰਕਰਾਂ ਵਲੋਂ ਇਕੱਤਰ ਰਾਸ਼ਨ ਸਮੱਗਰੀ ਦਾ ਟਰੱਕ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਵਜੋਂ ਰਵਾਨਾ ਕੀਤਾ ਗਿਆ | ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸੰਕਟ ਦੀ ਘੜੀ ਵਿਚ ਪੰਜਾਬੀਆਂ ਨੇ ਰਲ-ਮਿਲ ਕੇ ਇਕ-ਦੂਜੇ ਦਾ ਸਾਥ ਦਿੱਤਾ ਹੈ ਅਤੇ ਇਨ੍ਹੀਂ ਦਿਨੀਂ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ ਜ਼ਿਲਿ੍ਹਆਂ ਵਿਚ ਜਿੱਥੇ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੌਰਾ ਕਰਕੇ ਲੋਕਾਂ ਨੂੰ ਸਰਕਾਰ ਦੀ ਤਰਫ਼ੋਂ ਡਟ ਕੇ ਸਾਥ ਦੇਣ ਦਾ ਵਿਸ਼ਵਾਸ ਦਿਵਾ ਰਹੇ ਹਨ ਉੱਥੇ ਹੀ ਰੋਜ਼ਾਨਾ ਵੱਖ-ਵੱਖ ਕੈਬਨਿਟ ਮੰਤਰੀ ਤੇ ਵੱਡੀ ਗਿਣਤੀ ਵਿਧਾਇਕ, ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਲੋੜਵੰਦਾਂ ਦੀ ਹਰ ਪੱਖੋਂ ਮਦਦ ਨੂੰ ਯਕੀਨੀ ਬਣਾ ਰਹੇ ਹਨ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਨਿਰੰਤਰ ਰਾਸ਼ਨ ਸਮੱਗਰੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਭੇਜੀ ਜਾ ਰਹੀ ਹੈ ਅਤੇ ਪਾਰਟੀ ਵਲੰਟੀਅਰ ਵੀ ਵਿਅਕਤੀਗਤ ਤੌਰ 'ਤੇ ਵੱਖ-ਵੱਖ ਜ਼ਿਲਿ੍ਹਆਂ ਵਿਚ ਪਹੁੰਚ ਕੇ ਰਾਹਤ ਕਾਰਜਾਂ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇ ਰਹੇ ਹਨ | ਇਸ ਮੌਕੇ ਮੌਜੂਦ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਓਾਕਾਰ ਸਿੰਘ ਚੌਹਾਨ ਨੇ ਕਿਹਾ ਕਿ ਪੰਜਾਬੀ ਆਪਣੀ ਦਰਿਆਦਿਲੀ ਤੇ ਸਹਾਇਤਾ ਲਈ ਦੁਨੀਆਂ ਦੇ ਹਰ ਕੋਨੇ ਵਿਚ ਵਿਸ਼ੇਸ਼ ਪਛਾਣ ਰੱਖਦੇ ਹਨ ਅਤੇ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਨੁਕਸਾਨ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਰਾਸ਼ਨ ਸਮੱਗਰੀ ਨਾਲ ਭਰਿਆ ਟਰੱਕ ਰਵਾਨਾ ਕਰਨ ਸਮੇਂ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੀਲੇ ਕਾਰਡ ਕੱਟਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਸਿਆਸਤ ਕਰ ਰਹੀ ਹੈ-ਗੁਰੂ, ਰਾਣਾ, ਰਾਜੀਵ ਅਗਲੀ ਖ਼ਬਰ ਆਂਗਣਵਾੜੀ ਸੈਂਟਰ ਦੀ ਇਮਾਰਤ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ <br/>
Ad Position 24