17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਸ਼ਵ ਯੂਨੀਵਰਸਿਟੀ ਵਿਖੇ ਭਾਰਤੀ ਗਿਆਨ ਪ੍ਰਣਾਲੀ ਤੇ ਉੱਚ ਸਿੱਖਿਆ ਵਿਸ਼ੇ 'ਤੇ ਪੈਨਲ ਚਰਚਾ

Ad Position 21
No active advertisement
ਐਨ.ਈ.ਪੀ. ਬਾਰੇ ਕੱਢੀ ਗਈ ਜਾਗਰੂਕਤਾ ਰੈਲੀ 'ਚ ਭਾਗ ਲੈਂਦੇ ਹੋਏ ਵਿਦਿਆਰਥੀ | ਅਜੀਤ ਤਸਵੀਰ <br/> 31-08-2025
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਐਨ.ਈ.ਪੀ. ਸਾਰਥੀ ਵਲੋਂ 'ਭਾਰਤੀ ਗਿਆਨ ਪ੍ਰਣਾਲੀ ਅਤੇ ਉੱਚ ਸਿੱਖਿਆ' ਵਿਸ਼ੇ 'ਤੇ ਪੈਨਲ ਵਿਚਾਰ-ਵਟਾਂਦਰੇ ਦਾ ਆਯੋਜਨ ਕੀਤਾ ਗਿਆ ਉਪਰੰਤ ਐਨ.ਈ.ਪੀ.-2020 ਬਾਰੇ ਜਾਗਰੂਕਤਾ ਰੈਲੀ ਕੱਢੀ ਗਈ | ਪੈਨਲ ਚਰਚਾ ਵਿਚ ਵਿਭਾਗ ਦੇ ਫੈਕਲਟੀ ਮੈਂਬਰ, ਸਕਾਲਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਉਨ੍ਹਾਂ ਨੇ ਭਾਰਤ ਗਿਆਨ ਪ੍ਰਣਾਲੀ ਨੂੰ ਉੱਚ ਸਿੱਖਿਆ ਵਿਚ ਸ਼ਾਮਿਲ ਕਰਨ ਦੀ ਮਹੱਤਤਾ 'ਤੇ ਵਿਚਾਰ ਵਟਾਂਦਰਾ ਕੀਤਾ | ਡਾ. ਹਰਨੀਤ ਬਿਲਿੰਗ ਐਨ.ਈ.ਪੀ. ਕੋਆਰਡੀਨੇਟਰ ਨੇ ਆਪਣੇ ਆਨਲਾਈਨ ਸੰਬੋਧਨ ਵਿਚ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਭਾਰਤ ਦੀਆਂ ਅਮੀਰ ਗਿਆਨ ਪ੍ਰੰਪਰਾਵਾਂ ਨੂੰ ਵਿਸ਼ਵ ਵਿੱਦਿਅਕ ਮਿਆਰਾਂ ਨਾਲ ਜੋੜਨ ਲਈ ਇਕ ਵਿਲੱਖਣ ਪਲੇਟਫ਼ਾਰਮ ਪ੍ਰਦਾਨ ਕਰਦੀ ਹੈ | ਉਨ੍ਹਾਂ ਦੱਸਿਆ ਕਿ ਨੀਤੀ ਬਹੁ-ਅਨੁਸ਼ਾਸਨੀ ਸਿੱਖਿਆ, ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ, ਹੁਨਰ ਵਿਕਾਸ ਤੇ ਮੁੱਲ-ਮੁਖੀ ਸਿੱਖਿਆ ਦੀ ਕਲਪਨਾ ਕਰਦੀ ਹੈ | ਪੈਨਲ ਵਿਚਾਰ ਵਟਾਂਦਰੇ ਤੋਂ ਬਾਅਦ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਯੂਨੀਵਰਸਿਟੀ ਕੈਂਪਸ ਦੇ ਆਲੇ-ਦੁਆਲੇ ਐਨ.ਈ.ਪੀ-2020 ਬਾਰੇ ਜਾਗਰੂਕਤਾ ਰੈਲੀ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥਣ ਨਵਜੋਤ ਕੌਰ ਨੇ ਕਿਹਾ ਕਿ ਵਿਚਾਰ ਵਟਾਂਦਰੇ ਨੇ ਸਾਨੂੰ ਇਹ ਸਮਝਣ ਵਿਚ ਮਦਦ ਕੀਤੀ ਕਿ ਕਿਵੇਂ ਭਾਰਤੀ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਿਆ ਜਾ ਸਕਦਾ ਹੈ ਤਾਂ ਜੋ ਸਿੱਖਿਆ ਨੂੰ ਵਧੇਰੇ ਸਾਰਥਕ ਬਣਾਇਆ ਜਾ ਸਕੇ | ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲਿਆਂ ਨੇ ਵੀ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉੱਚ ਸਿੱਖਿਆ ਵਿਚ ਭਾਰਤੀ ਗਿਆਨ ਪ੍ਰਣਾਲੀ ਦੇ ਏਕੀਕਰਨ ਨਾਲ ਵਿਦਿਆਰਥੀਆਂ ਦੀ ਇਕ ਪੀੜ੍ਹੀ ਦਾ ਨਿਰਮਾਣ ਕਰਨ ਵਿਚ ਮਦਦ ਮਿਲੇਗੀ ਜੋ ਅਕਾਦਮਿਕ ਤੌਰ 'ਤੇ ਸਮਰੱਥ ਅਤੇ ਸਭਿਆਚਾਰਕ ਤੌਰ 'ਤੇ ਆਪਣੀਆਂ ਜੜਾਂ ਨਾਲ ਜੁੜੇ ਹੋਏ ਹੋਣਗੇ | ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਸਿੱਖਿਆ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾ ਸਿਰਫ਼ ਐਨ.ਈ.ਪੀ.-2020 ਬਾਰੇ ਜਾਗਰੂਕਤਾ ਪੈਦਾ ਕਰਦੀਆਂ ਹਨ, ਬਲਕਿ ਵਿਦਿਆਰਥੀਆਂ ਵਿਚ ਭਾਰਤ ਦੀਆਂ ਗਿਆਨ ਪਰੰਪਰਾਵਾਂ ਨੂੰ ਮਾਣ ਨਾਲ ਅੱਗੇ ਵਧਾਉਣ ਲਈ ਜ਼ਿੰਮੇਵਾਰੀ ਦੀ ਡੂੰਘੀ ਭਾਵਨਾ ਵੀ ਪੈਦਾ ਕਰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਕਾਡਰ ਦੀ ਸੀਨੀਅਰਤਾ ਸੂਚੀ ਹਾਈ ਕੋਰਟ ਦੇ ਫ਼ੈਸਲੇ ਅਤੇ ਵਿਭਾਗੀ ਨਿਯਮਾਂ ਅਨੁਸਾਰ ਸਹੀ-ਸੀਨੀਅਰ ਐਸ. ਸੀ. ਲੈਕਚਰਾ... ਅਗਲੀ ਖ਼ਬਰ ਡੀ.ਬੀ.ਯੂ. ਵਲੋਂ ਦੰਦਾਂ ਦੇ ਇਲਾਜ 'ਚ ਨਵੀਨਤਾ ਦੇ ਮੁੱਖ ਪਹਿਲੂਆਂ 'ਤੇ ਜ਼ੋਰ
Ad Position 24