17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

10ਵੀਂ ਪੰਜਾਬ ਰਾਜ ਸੀਨੀਅਰ ਗਤਕਾ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਨਾਲ ਸ਼ੁਰੂ

Ad Position 21
No active advertisement
ਗਤਕਾ ਮੁਕਾਬਲੇ 'ਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਮੁੱਖ ਮਹਿਮਾਨ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਜਗਦੀਪ ਸਿੰਘ ਚੀਮਾ, ਭਾਈ ਅਵਤਾਰ ਸਿੰਘ ਰਿਆ ਤੇ ਹੋਰ | ਅਜੀਤ ਤਸਵੀਰ <br/> 31-08-2025
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 10ਵੀਂ ਪੰਜਾਬ ਰਾਜ ਸੀਨੀਅਰ ਗੱਤਕਾ ਚੈਂਪੀਅਨਸ਼ਿਪ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰਮੱਲ ਯਾਦਗਾਰੀ ਹਾਲ ਵਿਚ ਜੋਸ਼ੋ ਖਰੋਸ਼ ਨਾਲ ਆਰੰਭ ਹੋ ਗਈ ਹੈ | ਇਸ ਦੇ ਉਦਘਾਟਨੀ ਸਮਾਰੋਹ ਮੌਕੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਤੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਗੱਤਕਾ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਉੱਚ ਪੱਧਰ ਦੀ ਤਕਨੀਕ ਸਿਖਾਉਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਗੱਤਕਾ ਬਾਕੀ ਖੇਡਾਂ ਦੇ ਮੁਕਾਬਲੇ ਆਪਣੇ ਆਪ ਨੂੰ ਵਧੇਰੇ ਵਿਕਸਿਤ ਕਰ ਸਕੇ | ਇਸ ਮੌਕੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਆਯੋਜਿਤ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਕਰੀਬ 300 ਖਿਡਾਰੀ ਭਾਗ ਲੈ ਰਹੇ ਹਨ | ਜਿਨ੍ਹਾਂ ਦੇ ਅੰਡਰ-19 , ਅੰਡਰ-25 ਅਤੇ ਅੰਡਰ-30 ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ | ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਦੇਸ਼ ਦੀਆਂ ਖੇਡਾਂ ਵਿਚ ਗੱਤਕੇ ਨੂੰ ਸ਼ਾਮਿਲ ਕੀਤਾ ਜਾਣਾ, ਸਿੱਖ ਕੌਮ ਲਈ ਮਾਣ ਦੀ ਗੱਲ ਹੈ | ਇਸ ਖੇਡ ਨੂੰ ਵਿਸ਼ਵ ਪੱਧਰ ਤੱਕ ਲਿਜਾਉਣ ਲਈ ਉਪਰਾਲੇ ਕੀਤੇ ਜਾਣਗੇ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਜਥੇਦਾਰ ਜਗਦੀਪ ਸਿੰਘ ਚੀਮਾ, ਭਾਈ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ, ਸੁਖਨਾਜ ਸਿੰਘ ਐਸ.ਪੀ., ਰਾਕੇਸ਼ ਯਾਦਵ ਐਸ.ਪੀ.(ਡੀ), ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜੁਆਇੰਟ ਜਨਰਲ ਸਕੱਤਰ ਜਗਕਿਰਨ ਕੌਰ ਵੜੈਚ, ਪੰਜਾਬ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਮਰਦੀਪ ਸਿੰਘ ਪਿ੍ੰਸ ਛਤਵਾਲ, ਜਸਪਾਲ ਸਿੰਘ ਸੰਗਰੂਰ, ਗੁਰਸ਼ਰਨ ਸਿੰਘ, ਰਘਵੀਰ ਸਿੰਘ ਡੇਹਲੋਂ, ਹਰਮਨ ਸਿੰਘ ਮੋਹਾਲੀ, ਸੰਦੀਪ ਸਿੰਘ ਲੁਧਿਆਣਾ, ਸੁਖਦੀਪ ਸਿੰਘ ਲੁਧਿਆਣਾ, ਹਰਦੀਪ ਸਿੰਘ ਮੋਗਾ, ਹਰਦੇਵ ਸਿੰਘ ਬਰਨਾਲਾ ਤੇ ਕਰਮਜੀਤ ਸਿੰਘ ਬਰਨਾਲਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਹੜ੍ਹ ਪੀੜਤਾਂ ਤੱਕ ਮਦਦ ਪਹੁੰਚਾਉਣ 'ਚ ਨਾਕਾਮ ਸਾਬਤ ਹੋਈ-ਡਾ. ਹਰਬੰਸ ਲਾਲ ਅਗਲੀ ਖ਼ਬਰ 'ਆਪ' ਸਰਕਾਰ ਹੜ੍ਹ ਪੀੜਤਾਂ ਤੱਕ ਮਦਦ ਪਹੁੰਚਾਉਣ 'ਚ ਨਾਕਾਮ ਸਾਬਤ ਹੋਈ-ਡਾ. ਹਰਬੰਸ ਲਾਲ
Ad Position 24