17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੇਂਦਰ ਸਰਕਾਰ ਦਾ ਬੀ.ਬੀ.ਐਮ.ਬੀ. 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦਾ ਫ਼ੈਸਲਾ ਸੂਬਿਆਂ ਦੇ ਅਧਿਕਾਰ ਖੇਤਰ 'ਚ ਸਿੱਧੀ ਦਖ਼ਲਅੰਦਾਜ਼ੀ- ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 31-08-2025
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵਲੋਂ ਬੀ.ਬੀ.ਐਮ.ਬੀ 'ਤੇ ਸੀ.ਆਈ.ਐਸ. ਐਫ ਤਾਇਨਾਤ ਕੀਤੇ ਜਾਣ ਨੂੰ ਸੂਬੇ ਦੇ ਅਧਿਕਾਰ ਖੇਤਰ ਵਿਚ ਸਿੱਧੀ ਦਖ਼ਲਅੰਦਾਜੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੈਮ ਦਾ ਕੰਟਰੋਲ ਆਪਣੇ ਹੱਥਾਂ ਵਿਚ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਪੰਜਾਬ ਰੀ ਔਰਗੇਨਾਈਜੇਸ਼ਨ ਐਕਟ ਦੀ ਵੀ ਉਲੰਘਣਾ ਹੈ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਸਬੰਧੀ ਜਲਦ ਸਰਬ ਪਾਰਟੀ ਮੀਟਿੰਗ ਬੁਲਾ ਕੇ ਸਾਂਝੀ ਰਣਨੀਤੀ ਤਹਿਤ ਕੇਂਦਰ ਦੀ ਡੈਮਾਂ 'ਤੇ ਕਬਜ਼ਾ ਕਰਨ ਦੀ ਨੀਤੀ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਪਹਿਲਾਂ ਉਕਤ ਮਾਮਲੇ ਸਬੰਧੀ ਧਰਨੇ, ਪ੍ਰਦਰਸ਼ਨ ਕਰਕੇ ਕਾਫ਼ੀ ਦਮਗਜੇ ਮਾਰੇ ਗਏ ਸਨ ਪਰ ਹੁਣ ਜਦੋਂ ਕੇਂਦਰ ਦੀ ਇਸ ਕਾਰਵਾਈ ਨੂੰ ਰੋਕਣ ਦੀ ਲੋੜ ਹੈ, ਉਦੋਂ ਪੰਜਾਬ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਕਿਧਰੇ ਅਲੋਪ ਹੀ ਹੋ ਗਏ ਹਨ | ਉਨ੍ਹਾਂ ਕਿਹਾ ਕਿ ਜਦੋਂ ਡੈਮ ਸੇਫ਼ਟੀ ਐਕਟ ਬਣਿਆ ਉਦੋਂ ਪਾਰਲੀਮੈਂਟ ਵਿਚ ਪੰਜਾਬ ਨਾਲ ਸੰਬੰਧਿਤ ਕਿਸੇ ਵੀ ਸੰਸਦ ਮੈਂਬਰ ਨੇ ਇਸਦਾ ਵਿਰੋਧ ਨਹੀਂ ਕੀਤਾ ਤੇ ਨਿਰਵਿਰੋਧ ਡੈਮ ਸੇਫ਼ਟੀ ਐਕਟ ਪਾਸ ਹੋ ਗਿਆ, ਜਿਸ ਦਾ ਖ਼ਮਿਆਜ਼ਾ ਅੱਜ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਜੇਕਰ ਸਮੇਂ ਸਿਰ ਹੜ੍ਹ ਰੋਕਣ ਦੇ ਬੰਦੋਬਸਤ ਕਰਦੀ ਤਾਂ ਇਹ ਹਾਲਾਤ ਨਾ ਪੈਦਾ ਹੁੰਦੇ-ਦਵਿੰਦਰ ਮਾਜਰੀ ਅਗਲੀ ਖ਼ਬਰ ਮੋਦੀ ਹਕੂਮਤ ਹਊਮੈ ਭਰੇ ਵਤੀਰੇ ਨੂੰ ਛੱਡ ਕੇ ਆਪਣੇ ਲੋਕਾਂ ਨਾਲ ਬੇਇਨਸਾਫ਼ੀਆਂ ਬੰਦ ਕਰੇ-ਮਾਨ
Ad Position 24