17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹਾਂ ਕਾਰਨ ਪੰਜਾਬ 'ਚ ਹਾਲਾਤ ਗੰਭੀਰ, ਕੇਂਦਰ 'ਰਾਸ਼ਟਰੀ ਆਫ਼ਤ' ਦਾ ਐਲਾਨ ਕਰੇ-ਡਾ. ਢੋਲੇਵਾਲ

Ad Position 21
No active advertisement
ਅਜੀਤ ਡੈਸਕ 31-08-2025
ਬਸੀ ਪਠਾਣਾਂ, 30 ਅਗਸਤ (ਯਤਿੰਦਰ ਮੌਦਗਿਲ)-ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ ਕਈ ਜ਼ਿਲਿ੍ਹਆਂ ਵਿਚ ਹੜ੍ਹਾਂ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ, ਇਸ ਲਈ ਕੇਂਦਰ ਨੂੰ ਇਸ ਨੂੰ 'ਰਾਸ਼ਟਰੀ ਆਫ਼ਤ' ਐਲਾਨਣਾ ਚਾਹੀਦਾ ਹੈ ਅਤੇ ਸੂਬੇ ਲਈ ਤੁਰੰਤ ਬਣਦੀ ਆਰਥਿਕ ਮਦਦ ਭੇਜਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਭਾਖੜਾ ਡੈਮ ਪੰਜਾਬ ਵਿਚ ਆਏ ਚਾਰ ਵੱਡੇ ਹੜ੍ਹਾਂ ਲਈ ਜ਼ਿੰਮੇਵਾਰ ਹੈ | ਡੈਮ ਕੇਂਦਰ ਸਰਕਾਰ ਦੁਆਰਾ ਨਿਯੰਤਰਿਤ ਕੀਤਾ ਜਾਂਦਾ ਹੈ, ਜੋ ਇਹ ਫ਼ੈਸਲਾ ਕਰਦਾ ਹੈ ਕਿ ਕਦੋਂ ਅਤੇ ਕਿੰਨਾ ਪਾਣੀ ਛੱਡਣਾ ਹੈ |
ਦਰਿਆਵਾਂ ਦੇ ਪਾਣੀ 'ਤੇ ਪੰਜਾਬ ਦਾ ਦਾਅਵਾ ਕੁਦਰਤ ਦੇ ਸਿਧਾਂਤ 'ਤੇ ਆਧਾਰਿਤ ਹੈ | ਸਤਲੁਜ, ਬਿਆਸ ਅਤੇ ਰਾਵੀ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚੋਂ ਵਗਦੇ ਹਨ | ਇਨ੍ਹਾਂ ਦਰਿਆਵਾਂ ਵਿਚ ਹੜ੍ਹ ਆਉਣ ਦਾ ਨੁਕਸਾਨ ਪੰਜਾਬ ਨੂੰ ਝੱਲਣਾ ਪੈਂਦਾ ਹੈ | ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਰਾਜਸਥਾਨ ਨਹਿਰ ਵਿਚ ਪਾਣੀ ਦਾ ਵਹਾਅ ਰੋਕ ਦਿੱਤਾ ਗਿਆ ਹੈ | ਜਦੋਂ ਪੰਜਾਬ ਦੇ ਕਿਸਾਨ ਪਾਣੀ ਦੀ ਘਾਟ ਕਾਰਨ ਸਰਕਾਰ ਤੋਂ ਆਪਣੇ ਪਾਣੀ ਦਾ ਹੱਕ ਮੰਗਦੇ ਰਹੇ ਉਦੋਂ ਰਾਜਸਥਾਨ ਨੂੰ ਵਾਧੂ ਪਾਣੀ ਜਾ ਰਿਹਾ ਸੀ | ਸੰਕਟ ਦੇ ਇਸ ਸਮੇਂ ਦੌਰਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਕੋਈ ਸਾਰਥਕ ਜਾਂ ਪ੍ਰਭਾਵਸ਼ਾਲੀ ਤਾਲਮੇਲ ਦਿਖਾਈ ਨਹੀਂ ਦਿੰਦਾ | ਹੜ੍ਹਾਂ ਦੀ ਗੰਭੀਰਤਾ ਦੇ ਬਾਵਜੂਦ, ਮੁੱਖ ਮੰਤਰੀ, ਕੇਂਦਰ ਤੋਂ ਤੁਰੰਤ ਸਹਾਇਤਾ ਪ੍ਰਾਪਤ ਕਰਨ ਵਿਚ ਅਸਫਲ ਰਹੇ ਹਨ | ਇਸ ਤੋਂ ਵੀ ਵੱਧ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਥਿਤੀ ਨੂੰ ਅਜੇ ਵੀ ਰਾਸ਼ਟਰੀ ਆਫ਼ਤ ਘੋਸ਼ਿਤ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਜ਼ਰੂਰੀ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲਗਾਤਾਰ ਭੇਜੀ ਜਾ ਰਹੀ ਹੈ ਰਾਹਤ ਸਮੱਗਰੀ ਅਗਲੀ ਖ਼ਬਰ ਸ਼ਬਦ ਚੌਂਕੀ ਸੇਵਕ ਜਥਾ ਫ਼ਤਹਿਗੜ੍ਹ ਸਾਹਿਬ ਵਲੋਂ ਦਿੱਲੀ ਯਾਤਰਾ ਲਈ ਜਥਾ ਰਵਾਨਾ
Ad Position 24