17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਤਲੋਕ ਆਸ਼ਰਮ ਖਮਾਣੋਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲਗਾਤਾਰ ਭੇਜੀ ਜਾ ਰਹੀ ਹੈ ਰਾਹਤ ਸਮੱਗਰੀ

Ad Position 21
No active advertisement
ਅਜੀਤ ਡੈਸਕ 31-08-2025
ਖਮਾਣੋਂ, 30 ਅਗਸਤ (ਜੋਗਿੰਦਰ ਪਾਲ)-ਪਿਛਲੇ ਦਿਨਾਂ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਭਾਰੀ ਵਰਖਾ ਨਾਲ ਹੜ੍ਹਾਂ ਦੀ ਮਾਰ ਝੱਲ ਰਹੇ, ਲਾਚਾਰ ਤੇ ਬੇਸਹਾਰਾ ਹੋਏ ਲੋਕਾਂ ਲਈ ਸੰਤ ਰਾਮਪਾਲ ਵਲੋਂ ਸ਼ੁਰੂ ਕੀਤੇ ਗਏ ਸਹਾਇਤਾ ਕਾਰਜ ਲਗਾਤਾਰ ਜਾਰੀ ਹਨ | ਸੰਤ ਰਾਮਪਾਲ ਦੇ ਸਤਲੋਕ ਆਸ਼ਰਮ ਖਮਾਣੋਂ ਅਤੇ ਸਤਲੋਕ ਆਸ਼ਰਮ ਧੂਰੀ ਰਾਹੀਂ ਸੇਵਾਦਾਰ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਰਾਸ਼ਨ ਦੇ ਪੈਕੇਟ ਅਤੇ ਕਿੱਟਾਂ, ਤਰਪਾਲਾਂ, 240 ਲੀਟਰ ਡੀਜ਼ਲ ਤੇ ਹੋਰ ਰੋਜ਼ਾਨਾ ਜ਼ਰੂਰਤ ਦਾ ਜ਼ਰੂਰੀ ਸਾਮਾਨ ਪਹੁੰਚਾ ਰਹੇ ਹਨ | ਇਸ ਮੁਹਿੰਮ ਵਿਚ ਸੇਵਾਦਾਰ ਦਿਨ ਰਾਤ ਲੱਗੇ ਹੋਏ ਹਨ ਅਤੇ ਲੋਕਾਂ ਤੱਕ ਸਤਲੋਕ ਆਸ਼ਰਮ ਦੀਆਂ ਗੱਡੀਆਂ ਅਤੇ ਹੋਰ ਸਾਧਨਾਂ ਰਾਹੀਂ ਸਹਾਇਤਾ ਸਮੱਗਰੀ ਪਹੁੰਚਾਈ ਜਾ ਰਹੀ ਹੈ | ਇਸੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਮੁਹਿੰਮ ਤਹਿਤ ਸ਼ਨੀਵਾਰ ਨੂੰ ਸਤਲੋਕ ਆਸ਼ਰਮ ਖਮਾਣੋਂ ਤੋਂ ਰਾਹਤ ਸਮੱਗਰੀ ਦੀਆਂ ਗੱਡੀਆਂ ਰਵਾਨਾ ਕੀਤੀਆਂ ਗਈਆਂ | ਸੇਵਾਦਾਰਾਂ ਨੇ ਦੱਸਿਆ ਕਿ ਸੰਤ ਰਾਮਪਾਲ ਵਲੋਂ ਪੰਜਾਬ ਦੇ ਅੱਠ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਦੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵਲੋਂ ਸਥਾਨਕ ਲੋਕਾਂ ਨੂੰ ਆਪਣੇ ਆਸ਼ਰਮ ਦੇ ਸੰਪਰਕ ਨੰਬਰ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ 'ਆਪ' ਆਗੂ ਸੰਚਿਤ ਸਿੰਗਲਾ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ ਮਾਰਚ ਕੱਢਿਆ
Ad Position 24