30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਕਿਯੂ ਰਾਜੇਵਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 02-09-2025
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ ਕਰੀਬ 9 ਜ਼ਿਲਿ੍ਹਆਂ ਦੇ ਹਾਲਾਤ 'ਤੇ ਚਿੰਤਾ ਜਤਾਈ ਹੈ | ਫ਼ਤਹਿਗੜ੍ਹ ਸਾਹਿਬ ਜਥੇਬੰਦੀ ਦੇ ਜ਼ਿਲ੍ਹਾ ਸਰਪ੍ਰਸਤ ਤੇ ਸੀਨੀਅਰ ਆਗੂ ਕਰਨੈਲ ਸਿੰਘ ਡਡਿਆਣਾ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਵੀ ਅਨੇਕਾਂ ਆਫ਼ਤਾਂ ਦਾ ਸਾਹਮਣਾ ਦਲੇਰੀ ਨਾਲ ਕੀਤਾ ਹੈ ਅਤੇ ਹੁਣ ਵੀ ਕਰਨਗੇ, ਬਸ ਲੋੜ ਉਨ੍ਹਾਂ ਦੇ ਨਾਲ ਖੜ੍ਹਨ ਦੀ ਹੈ | ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਆਰਥਿਕ ਮਦਦ ਦੇਣੀ ਚਾਹੀਦੀ ਹੈ | ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀ ਉਸ ਸੰਸਥਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ, ਜਿਸ ਵਲੋਂ ਟੂਰਨਾਮੈਂਟ ਨਾ ਕਰਵਾਉਣ ਅਤੇ ਇਸ 'ਤੇ ਖ਼ਰਚ ਹੋਣ ਵਾਲੇ ਲੱਖਾਂ ਰੁਪਏ ਹੜ੍ਹ ਪੀੜਤਾਂ ਦੀ ਮਦਦ ਲਈ ਦੇਣ ਦਾ ਐਲਾਨ ਕੀਤਾ ਹੈ | ਦੋਨੋਂ ਆਗੂਆਂ ਨੇ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਪੇ੍ਰਰਨਾ ਲੈ ਕੇ ਮਾਨਵਤਾ ਦੀ ਭਲਾਈ ਦਾ ਮਿਸ਼ਨ ਜਾਰੀ ਰੱਖਦੇ ਹੋਏ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਹੜ੍ਹ ਪੀੜਤਾਂ ਦੇ ਹਾਲਾਤ ਦਾ ਨਜਾਇਜ਼ ਫ਼ਾਇਦਾ ਚੁੱਕਣ ਵਾਲਿਆਂ ਦੀ ਨਿਖੇਧੀ ਵੀ ਕੀਤੀ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਭ ਤੋਂ ਜ਼ਿਆਦਾ ਮਾਰ ਕਿਸਾਨਾਂ ਨੂੰ ਪਈ ਹੈ, ਜਿਨ੍ਹਾਂ ਦੀ ਲੱਖਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ,ਕਿਉਂਕਿ ਇਸ ਜ਼ਮੀਨ 'ਤੇ ਅਗਲੇ ਸੀਜ਼ਨ ਕਣਕ ਦੀ ਫ਼ਸਲ ਹੋਣੀ ਵੀ ਮੁਸ਼ਕਿਲ ਹੈ | ਉਨ੍ਹਾਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ, ਐਨ.ਆਰ.ਆਈਆਂ ਨੂੰ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਨੇ ਅਧਿਕਾਰੀਆਂ ਸਮੇਤ ਲਿਆ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਨੇ ਹੜ੍ਹ ਪੀੜਤਾਂ ਲਈ ਭੇਜਿਆ ਰਾਸ਼ਨ ਦਾ ਟਰੱਕ
Ad Position 24