30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

168 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਦੋ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 02-09-2025
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਰਵਿੰਦਰ ਮੌਦਗਿਲ)-ਬਡਾਲੀ ਆਲਾ ਸਿੰਘ ਪੁਲਿਸ ਨੇ ਚੰਡੀਗੜ੍ਹ ਸਾਈਡ ਤੋਂ ਆ ਰਹੀ ਕਾਰ 'ਚੋਂ 168 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਵਿਚ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵਲੋਂ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਚ ਐਕਸਾਈਜ਼ ਐਕਟ ਦੇ ਸੈਕਸ਼ਨ-61 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਂਚ ਅਫ਼ਸਰ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਅਨਾਜ ਮੰਡੀ ਚੁੰਨ੍ਹੀ ਕਲਾਂ ਨੇੜੇ ਮੌਜੂਦ ਸਨ | ਉਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਰਣਜੀਤ ਸਿੰਘ ਉਰਫ਼ ਜੋਧਾ ਅਤੇ ਦਲੀਪ ਕੁਮਾਰ ਵਾਸੀਆਨ ਮੰਡੀ ਗੋਬਿੰਦਗੜ੍ਹ, ਚੰਡੀਗੜ੍ਹ ਤੋਂ ਸਸਤੇ ਭਾਅ ਦੀ ਸ਼ਰਾਬ ਖ਼ਰੀਦ ਕੇ ਮੰਡੀ ਗੋਬਿੰਦਗੜ੍ਹ ਵਿਖੇ ਲੇਬਰ ਨੂੰ ਮਹਿੰਗੇ ਭਾਅ ਵੇਚਦੇ ਹਨ | ਅੱਜ ਉਹ ਕਾਰ ਨੰਬਰੀ-ਪੀ.ਬੀ.-03-ਐਕਸ-5196 ਵਿਚ ਚੰਡੀਗੜ੍ਹ ਤੋਂ ਸ਼ਰਾਬ ਲੈ ਕੇ ਆ ਰਹੇ ਹਨ | ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਸਮੇਤ ਕਾਬੂ ਆ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਭੱਜਣ ਦੀ ਕੋਸ਼ਿਸ਼ ਦੌਰਾਨ ਉਕਤ ਕਾਰ ਦਰੱਖ਼ਤ ਨਾਲ ਟਕਰਾ ਕੇ ਰੁਕ ਗਈ | ਤਲਾਸ਼ੀ ਲੈਣ 'ਤੇ ਕਾਰ ਦੀ ਡਿੱਗੀ 'ਚੋਂ 168 ਬੋਤਲਾਂ ਸ਼ਰਾਬ ਠੇਕਾ ਮਾਰਕਾ ਵਜੀਰ ਡੀਲਕਸ ਵਿਸਕੀ ਫਾਲ ਸੇਲ ਇਨ ਕੇਵਲ ਚੰਡੀਗੜ੍ਹ ਬਰਾਮਦ ਹੋਈਆਂ | ਜਿਸ ਦਾ ਕਾਰ ਸਵਾਰ ਪਰਮਿਟ ਲਾਇਸੈਂਸ ਪੇਸ਼ ਨਹੀਂ ਕਰ ਸਕਿਆ | ਉਨ੍ਹਾਂ ਦੱਸਿਆ ਕਿ ਕਾਰ ਸਵਾਰ ਰਣਜੀਤ ਸਿੰਘ ਤੇ ਦਲੀਪ ਕੁਮਾਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੰਡੀ ਗੋਬਿੰਦਗੜ੍ਹ ਅਤੇ ਮੋਹਾਲੀ ਪੁਲਿਸ ਥਾਣਿਆਂ ਵਿਚ ਚਾਰ ਸ਼ਰਾਬ ਤਸਕਰੀ ਦੇ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਸੋਨਾ ਥਿੰਦ ਵਲੋਂ ਭਾਖੜਾ ਮੇਨ ਲਾਈਨ ਦੀ ਨਰਵਾਣਾ ਬ੍ਰਾਂਚ ਬੁਰਜੀ ਨੰਬਰ-13443 ਦਾ ਜਾਇਜ਼ਾ ਅਗਲੀ ਖ਼ਬਰ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਇਕ ਗਿ੍ਫ਼ਤਾਰ <br/>
Ad Position 24