31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਇਲਾਕੇ ਲਈ ਜਲਦ ਐਲਾਨੇ ਵਿਸ਼ੇਸ਼ ਪੈਕੇਜ-ਦੇਵ ਮਾਨ <br/>

Ad Position 21
No active advertisement
ਅਜੀਤ ਡੈਸਕ 02-09-2025
ਭਾਦਸੋਂ, 1 ਸਤੰਬਰ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨਾਂ ਤੋਂ ਪੰਜਾਬ ਦੇ ਲਗਪਗ ਸੱਤ ਦੇ ਕਰੀਬ ਜ਼ਿਲ੍ਹੇ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋੲਏ ਹਨ, ਜਿਸ ਨਾਲ ਲੋਕਾਂ ਦੇ ਮਕਾਨ, ਪਸ਼ੂ ਅਤੇ ਖੇਤੀਬਾੜੀ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ, ਜਿਸ ਲਈ ਕੇਂਦਰ ਸਰਕਾਰ ਕਿਸਾਨਾਂ ਲਈ 50 ਹਜਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਫੰਡ ਤੁਰੰਤ ਜਾਰੀ ਕਰੇ | ਇਸ ਤੋਂ ਇਲਾਵਾ ਜਿਹੜੇ ਪਰਿਵਾਰਾਂ ਦੇ ਘਰ ਢਹਿ ਢੇਰੀ ਹੋ ਗਏ ਅਤੇ ਫਸਲਾਂ ਨੁਕਸਾਨੀਆਂ ਗਈਆਂ ਹਨ, ਉਨ੍ਹਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਨੇ ਆਖਿਆ ਕਿ ਕੇਂਦਰ ਸਰਕਾਰ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਜਿਹੜਾ ਖੇਤ ਮਜ਼ਦੂਰ ਜਾਂ ਹੋਰ ਗਰੀਬ ਪਰਿਵਾਰਾਂ ਦੇ ਜਾਨੀ ਮਾਲੀ ਨੁਕਸਾਨ ਦੀ ਭਰਪਾਈ ਲਈ ਵੀ ਰਾਹਤ ਪੈਕਜ ਦਾ ਐਲਾਨ ਜਲਦ ਕੀਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਜ਼ਿੰਦਗੀ ਰਸਤੇ ਤੋਂ ਲਹਿ ਚੁੱਕੀ ਹੈ | ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜੇ ਕਰਨ ਲਈ ਹਰੇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਨਾਭਾ ਦੇਵ ਮਾਨ ਵਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਹੜ੍ਹ ਪੀੜਤ ਖੇਤਰਾਂ ਲਈ ਦੇਣ ਦੀ ਪਹਿਲ ਕਦਮੀ ਕੀਤੀ ਹੈ ਜੋ ਕਿ ਇੱਕ ਸਲਾਘਾਯੋਗ ਕਦਮ ਹੈ | ਉਨ੍ਹਾਂ ਆਖਿਆ ਕਿ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਹਰਾ ਚਾਰਾ, ਖਾਦ ਸਮੱਗਰੀ, ਰਹਿਣ ਵਸੇਬੇ ਦੀਆਂ ਵਸਤੂਆਂ, ਦਵਾਈਆਂ ਅਤੇ ਹੋਰ ਵੀ ਅਨੇਕਾਂ ਪ੍ਰਕਾਰ ਦੇ ਪ੍ਰਬੰਧ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਹਲਕਾ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਆਖਿਆ ਕਿ ਇਹ ਆਪਣੇ ਪੰਜਾਬ ਦੇ ਲਈ ਬਹੁਤ ਹੀ ਮੁਸ਼ਕਿਲ ਦੀ ਘੜੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕਕਰਾਲਾ ਭਾਈਕਾ ਦੀ ਦਾਣਾ ਮੰਡੀ 'ਚ ਦੋ ਗਰੁੱਪਾਂ 'ਚ ਗੋਲੀਆਂ ਚੱਲੀਆਂ ਅਗਲੀ ਖ਼ਬਰ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਘੱਗਰ ਦੇ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ <br/>
Ad Position 24