ਖਮਾਣੋਂ, 2 ਸਤੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਗੱਗੜ੍ਹਵਾਲ ਵਾਸੀਆਂ ਵਲੋਂ ਸਮੂਹ ਪਿੰਡ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਦੇ ਪਿੰਡ ਵਿਚ ਲੋਕਾਂ ਲਈ ਰਾਸ਼ਨ ਸਮੱਗਰੀ 'ਚ ਬਿਸਕੁਟ, ਰਸ, ਬੱਚਿਆਂ ਲਈ ਦੁੱਧ, ਪਾਣੀ, ਦਵਾਈਆਂ ਅਤੇ ਔਰਤਾਂ ਦੀ ਜ਼ਰੂਰਤ ਦਾ ਸਾਮਾਨ ਪਹੁੰਚਾਇਆ ਗਿਆ | ਉਕਤ ਸੇਵਾ ਕਰਨ 'ਤੇ ਜਗਦੀਪ ਸਿੰਘ ਸਿੱਧੂ ਵਲੋਂ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਚ, ਜਤਿੰਦਰ ਸਿੰਘ, ਹਰਮਨ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਖ਼ੁਦ ਪਹੰੁਚ ਕੇ ਸੇਵਾ ਕਰਵਾਈ |