ਮੰਡੀ ਗੋਬਿੰਦਗੜ੍ਹ, 2 ਸਤੰਬਰ (ਰਾਜੇਸ਼ ਸ਼ਰਮਾ)-ਸਥਾਨਕ ਮੁੱਹਲਾ ਸ਼ਾਂਤੀ ਨਗਰ ਇਲਾਕੇ ਸਥਿਤ ਮਦੀਨਾ ਮਸਜਿਦ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਰਾਸ਼ਨ ਤੇ ਰਾਹਤ ਸਮੱਗਰੀ ਦਾ ਇਕ ਟਰੱਕ ਭੇਜਿਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਮੁਸੀਬਤ ਦੀ ਇਸ ਘੜੀ ਵਿਚ ਪੰਜਾਬ ਦੇ ਵਸਨੀਕ ਹੋਣ ਦੇ ਨਾਤੇ ਤੇ ਮਨੁੱਖਤਾ ਦਾ ਸੱਚਾ ਫ਼ਰਜ਼ ਸਮਝਦੇ ਹੋਏ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਸ਼ਨ ਦਾ ਇਕ ਟਰੱਕ ਭੇਜਿਆ ਜਾ ਰਿਹਾ ਹੈ, ਜਿਸ ਵਿਚ ਲਗਭਗ 500 ਪਰਿਵਾਰਾਂ ਲਈ ਰਾਸ਼ਨ ਸਮੱਗਰੀ ਸਮੇਤ ਹੋਰ ਸਾਮਾਨ ਹੈ | ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ | ਜਿਨ੍ਹਾਂ ਦੀ ਮਦਦ ਲਈ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨਾਲ-ਨਾਲ ਆਮ ਲੋਕ ਵੀ ਅੱਗੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਦੀਨਾ ਮਸਜਿਦ ਸ਼ਾਂਤੀ ਨਗਰ ਦੇ ਵਸਨੀਕਾਂ ਨੇ ਇਸ ਕਾਰਜ ਵਿਚ ਆਪਣਾ ਪੂਰਾ ਯੋਗਦਾਨ ਪਾਇਆ ਹੈ, ਭਵਿੱਖ ਵਿਚ ਵੀ ਅਜਿਹੀਆਂ ਸੇਵਾਵਾਂ ਜਾਰੀ ਰਹਿਣਗੀਆਂ |