03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿਹਤ ਵਿਭਾਗ ਵਲੋਂ 7 ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਹਫ਼ਤਾ-ਡਾ. ਰਾਜੇਸ਼ ਕੁਮਾਰ <br/>

Ad Position 21
No active advertisement
ਅਜੀਤ ਡੈਸਕ 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)-ਕਾਰਜਕਾਰੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ ਇਕ ਤੋਂ ਸੱਤ ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਹਫ਼ਤੇ ਦੌਰਾਨ ਜ਼ਿਲੇ੍ਹ ਅੰਦਰ ਸਾਰੇ ਸਿਹਤ ਕੇਂਦਰਾਂ, ਸਕੂਲਾਂ, ਕਾਲਜਾਂ, ਆਂਗਣਵਾੜੀ ਕੇਂਦਰਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ, ਵਿਦਿਆਰਥੀਆਂ ਅਤੇ ਸਕੂਲੀ ਅਧਿਆਪਕਾਂ ਨੂੰ ਚੰਗੀ ਸਿਹਤ ਲਈ ਚੰਗੀ ਖ਼ੁਰਾਕ ਦਾ ਹੋਣਾ ਜ਼ਰੂਰੀ ਹੁੰਦਾ ਹੈ, ਬਾਰੇ ਜਾਗਰੂਕ ਕੀਤਾ ਜਾਵੇਗਾ | ਕਾਰਜਕਾਰੀ ਸਿਵਲ ਸਰਜਨ ਡਾ.ਰਾਜੇਸ਼ ਕੁਮਾਰ ਨੇ ਕਿਹਾ ਕਿ ਰਾਸ਼ਟਰੀ ਪੋਸ਼ਣ ਹਫ਼ਤੇ ਨੂੰ ਮਨਾਉਣ ਦਾ ਮੁੱਖ ਉਦੇਸ਼ ਹਰ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਚੰਗੀ ਖ਼ੁਰਾਕ ਬਾਰੇ ਜਾਗਰੂਕ ਕਰਨਾ ਹੈ, ਕਿਉਂਕਿ ਸਿਹਤਮੰਦ ਜੀਵਨ ਲਈ ਚੰਗੀ ਖ਼ੁਰਾਕ ਦਾ ਹੋਣਾ ਅਤਿ ਜ਼ਰੂਰੀ ਹੁੰਦਾ ਹੈ | ਇਸ ਮੌਕੇ 'ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰੀਤਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਜਸਵੀਰ ਸਿੰਘ, ਦੇਸ਼ ਭਗਤ ਯੂਨੀਵਰਸਿਟੀ ਦੇ ਟਿਊਟਰ ਮੀਨੂੰ, ਪਿ੍ਆ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਬਿੱਟੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਭੁਪਿੰਦਰ ਕੌਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਸਰਕਲ ਭੱਦਲਥੂਹਾ ਦੀ ਪ੍ਰਧਾਨ ਨਿਯੁਕਤ
Ad Position 24