ਮੰਡੀ ਗੋਬਿੰਦਗੜ੍ਹ, 2 ਸਤੰਬਰ (ਰਾਜੇਸ਼ ਸ਼ਰਮਾ)-ਮਿਉਂਸਪਲ ਕੌਂਸਲਰ ਰਾਜਿੰਦਰ ਸਿੰਘ ਬਿੱਟੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਦੇ ਸੀਨੀਅਰ ਨੇਤਾ ਜੋਗਿੰਦਰ ਸਿੰਘ ਮੈਣੀ ਵਲੋਂ ਆਪਣੇ ਦਫ਼ਤਰ ਵਿਖੇ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਸੀਨੀਅਰ ਆਗੂ ਆਨੰਦ ਪਨੇਸਰ, ਭੁਪਿੰਦਰ ਸਿੰਘ ਬਾਜਵਾ, ਕੌਂਸਲਰ ਚਰਨਜੀਤ ਬਾਜਵਾ, ਕਿ੍ਸ਼ਨ ਯਾਦਵ, ਹਰਿੰਦਰਪਾਲ ਕੋਛੜ, ਨਿਰਮਲ ਵਰਮਾ, ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਰਾਕੇਸ਼ ਕੁਮਾਰ ਤੇ ਹੋਰ ਸਾਥੀ ਮੌਜੂਦ ਸਨ | ਇਸ ਮੌਕੇ ਰਾਜਿੰਦਰ ਬਿੱਟੂ ਨੇ ਕਿਹਾ ਕਿ ਉਹ ਲੰਮੇੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ, ਪਾਰਟੀ ਨੇ ਉਨ੍ਹਾਂ ਪ੍ਰਤੀ ਵਿਸ਼ਵਾਸ ਪ੍ਰਗਟਾ ਕੇ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ ਉਸ ਨੰੂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ |