ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਚੋਅ ਸ਼ੇਖ਼ੂਪੁਰਾ ਨਜ਼ਦੀਕ ਫਸੀ ਹਰੀ ਬੂਟੀ ਨੂੰ ਲੈ ਕੇ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵਲੋਂ ਸਾਥੀਆਂ ਸਮੇਤ ਸਫ਼ਾਈ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹਾਇਤਾ ਲਈ ਲਗਾਤਾਰ ਤਤਪਰ ਹੈ ਤੇ ਸਰਕਾਰ ਦੁਆਰਾ ਚੋਅ ਦੀ ਲਗਾਤਾਰ ਸਫ਼ਾਈ ਕਰਵਾਈ ਜਾ ਰਹੀ ਹੈ | ਜਿਸ ਤਹਿਤ ਹੀ ਅੱਜ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਥੋੜ੍ਹੀ ਬਹੁਤ ਰਹਿੰਦੀ ਬੂਟੀ ਦੀ ਸਫ਼ਾਈ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਹੜ੍ਹ ਸਬੰਧੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਹੜ੍ਹ ਸਬੰਧੀ ਪੂਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ, ਸੂਬੇ 'ਚ ਆਏ ਹੜ੍ਹਾਂ ਲਈ ਵੀ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਉਹ ਲੋਕਾਂ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਤੇ ਭਰੋਸਾ ਨਾ ਕਰਨ ਅਤੇ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ 'ਤੇ ਭਰੋਸਾ ਕਰਨ | ਇਸ ਮੌਕੇ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਗੁਰਮੀਤ ਸਿੰਘ ਚੀਮਾ, ਜਸ਼ਨਪ੍ਰੀਤ ਸਿੰਘ ਢਿੱਲੋਂ, ਮਿੰਟੂ ਸਿੰਘ, ਤਰਨਪਾਲ ਸਿੰਘ ਤੇ ਬੂਟਾ ਸਿੰਘ ਵੀ ਹਾਜ਼ਰ ਸਨ |