ਅਮਲੋਹ, 2 ਸਤੰਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਅਮਲੋਹ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪਿੰਡ ਅੰਨੀਆਂ ਵਿਖੇ ਇਕ ਵਿਅਕਤੀ ਨੂੰ 19 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਨਵਾਂ ਬੱਸ ਸਟੈਂਡ ਅਮਲੋਹ ਨਜ਼ਦੀਕ ਨਾਕੇਬੰਦੀ ਦੌਰਾਨ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਰੋਕਿਆ ਗਿਆ, ਜਿਸ ਦੀ ਪਛਾਣ ਛੱਜੂ ਸਿੰਘ ਉਰਫ਼ ਬੇਅੰਤ ਸਿੰਘ ਵਾਸੀ ਪਿੰਡ ਅੰਨ੍ਹੀਆਂ ਵਜੋਂ ਹੋਈ | ਉਸ ਵਲੋਂ ਚੁੱਕੇ ਜਾ ਰਹੇ ਥੈਲੇ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 19 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਹੋਈ | ਪੁਲਿਸ ਅਧਿਕਾਰੀਆਂ ਅਨੁਸਾਰ ਇਸ ਕਾਰਵਾਈ ਦੌਰਾਨ ਐਕਸਾਈਜ਼ ਇੰਸਪੈਕਟਰ ਬਰਿੰਦਰ ਸਿੰਘ ਵੀ ਮੌਕੇ 'ਤੇ ਹਾਜ਼ਰ ਸਨ | ਅਮਲੋਹ ਪੁਲਿਸ ਨੇ ਐਨ.ਡੀ.ਪੀ. ਐਸ ਐਕਟ ਅਧੀਨ ਮਾਮਲਾ ਦਰਜ ਕਰਦੇ ਹੋਏ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ |