03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਰੀ ਮੀਂਹ ਕਾਰਨ ਗ਼ਰੀਬ ਵਿਅਕਤੀ ਦੇ ਮਕਾਨ ਦੇ ਘਰ ਦੀ ਡਿੱਗੀ ਛੱਤ

Ad Position 21
No active advertisement
ਅਜੀਤ ਡੈਸਕ 03-09-2025
ਅਮਲੋਹ, 2 ਸਤੰਬਰ (ਸ਼ੇਰਗਿੱਲ)-ਬੀਤੇ ਕਈ ਦਿਨ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪਿੰਡ ਰੁੜਕੀ ਉੱਚੀ ਦੇ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿਗ ਗਈ | ਪਰਿਵਾਰ ਹੁਣ ਖੁੱਲੇ੍ਹ ਅਸਮਾਨ ਥੱਲੇ ਰਾਤਾਂ ਕੱਟਣ ਲਈ ਮਜਬੂਰ ਹੈ | ਮਿਲੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਜੋ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੈ | ਜੋ ਪੇਸ਼ੇ ਵਜੋਂ ਡਰਾਈਵਰ ਹੈ, ਉਸ ਨੇ ਦੱਸਿਆ ਕਿ ਅੱਜ ਸਵੇਰੇ ਭਾਰੀ ਮੀਂਹ ਦੇ ਚੱਲਦੇ ਉਸਦੇ ਘਰ ਦੀ ਛੱਤ ਦਾ ਇਕ ਵੱਡਾ ਹਿੱਸਾ ਡਿੱਗ ਗਿਆ | ਜਿਸ ਕਾਰਨ ਅੰਦਰ ਪਿਆ ਸਾਰਾ ਸਾਮਾਨ ਭਿੱਜ ਗਿਆ | ਘਰ ਦੀ ਛੱਤ ਡਿੱਗਣ ਕਾਰਨ ਉਨ੍ਹਾਂ ਕੋਲ ਹੁਣ ਕੋਈ ਵੀ ਛੱਤ ਦਾ ਟਿਕਾਣਾ ਨਹੀਂ ਰਿਹਾ, ਜਿਸ ਕਾਰਨ ਘਰ ਦਾ ਸਾਮਾਨ ਖੁੱਲ੍ਹੇ ਆਸਮਾਨ ਹੇਠਾਂ ਪਿਆ ਹੈ | ਇੱਥੇ ਇਹ ਵਰਨਣਯੋਗ ਹੈ ਕਿ ਸਰਕਾਰ ਵਲੋਂ ਕੱਚੇ ਮਕਾਨਾਂ ਲਈ ਗ੍ਰਾਂਟ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਵੀ ਲੋਕਾਂ ਨੂੰ ਗ੍ਰਾਂਟ ਮੁਹੱਈਆ ਕਰਵਾਈ ਜਾ ਰਹੀ ਹੈ | ਪ੍ਰੰਤੂ ਇਹ ਗ੍ਰਾਂਟ ਵੀ ਜ਼ਰੂਰਤਮੰਦ ਵਿਅਕਤੀਆਂ ਤੱਕ ਨਹੀਂ ਪਹੁੰਚਦੀ | ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਕੱਚੇ ਮਕਾਨ ਸਬੰਧੀ ਕੁਝ ਸਾਲ ਪਹਿਲਾਂ ਪੰਚਾਇਤ ਵਲੋਂ ਫਾਰਮ ਵੀ ਭਰਿਆ ਗਿਆ ਸੀ ਅਤੇ ਉਹ ਮਨਜ਼ੂਰ ਵੀ ਹੋ ਗਿਆ ਸੀ ਪ੍ਰੰਤੂ ਉਸ ਨੂੰ ਕਈ ਸਾਲ ਬੀਤ ਜਾਣ ਤੋਂ ਬਾਅਦ ਵੀ ਕੋਈ ਗ੍ਰਾਂਟ ਨਹੀਂ ਮਿਲੀ | ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਵਿਅਕਤੀ ਦੀ ਮਦਦ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਲੈਕਚਰ ਅਗਲੀ ਖ਼ਬਰ 19 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ <br/>
Ad Position 24