03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਨੇ ਕਰਵਾਇਆ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ 'ਜਲਵਾਯੂ ਪਰਿਵਰਤਨ' 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਭਾਗ ਦੀ ਮੁਖੀ ਡਾ. ਲਵਨੀਤ ਕੌਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਇਸ ਲੈਕਚਰ ਦੌਰਾਨ ਬੀ.ਐਸ.ਸੀ. ਅਤੇ ਐਮ.ਐਸ.ਸੀ. ਖੇਤੀਬਾੜੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਸੁਰੱਖਿਆ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ, ਇਸ ਲਈ ਵਾਤਾਵਰਨ ਨੂੰ ਬਚਾਉਣ ਲਈ ਹਰ ਕਿਸੇ ਨੂੰ ਆਪਣੇ ਪੱਧਰ 'ਤੇ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਲੋਕਾਂ ਵਿਚ ਵਾਤਾਵਰਨ ਪ੍ਰਦੂਸ਼ਣ, ਜਲਵਾਯੂ ਪਰਿਵਰਤਨ, ਗਰੀਨ ਹਾਊਸ ਪ੍ਰਭਾਵ, ਗਲੋਬਲ ਵਾਰਮਿੰਗ ਆਦਿ ਸਮੱਸਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ | ਡਾ. ਲਵਨੀਤ ਕੌਰ ਨੇ ਜਲਵਾਯੂ ਪਰਿਵਰਤਨ ਦੇ ਨੁਕਸਾਨਦੇਹ ਪ੍ਰਭਾਵਾਂ 'ਤੇ ਧਿਆਨ ਕੇਂਦਰਿਤ ਕੀਤਾ | ਉਨ੍ਹਾਂ ਦੱਸਿਆ ਕਿ ਆਕਸੀਜਨ ਥੈਰੇਪੀ ਪ੍ਰਾਪਤ ਕਰਨ ਲਈ ਦਿੱਲੀ ਅਤੇ ਐਸ.ਏ.ਐਸ. ਨਗਰ ਵਿਖੇ ਆਕਸੀਜਨ ਬਾਰ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ | ਇਸ ਲਈ ਇਹ ਸਾਡਾ ਨੈਤਿਕ ਫ਼ਰਜ਼ ਬਣ ਜਾਂਦਾ ਹੈ ਕਿ ਅਸੀਂ ਜਲਵਾਯੂ ਪਰਿਵਰਤਨ ਦੀ ਸਮੱਸਿਆ ਦਾ ਜਲਦ ਹੱਲ ਕਰੀਏ ਅਤੇ ਆਪਣੀ ਧਰਤੀ ਨੂੰ ਹੋਰ ਤਬਾਹੀ ਤੋਂ ਬਚਾਈਏ | ਸਮਾਗਮ ਦੇ ਅਖੀਰ ਵਿਚ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਧੰਨਵਾਦ ਮਤਾ ਪੇਸ਼ ਕੀਤਾ | ਇਸ ਮੌਕੇ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ, ਡਾ. ਰਜਨੀਸ਼ ਅਤੇ ਡਾ. ਸ਼ਾਲਿਨੀ ਆਰੀਅਨ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਾਸੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ- ਭੁੱਟਾ <br/> ਅਗਲੀ ਖ਼ਬਰ ਭਾਰੀ ਮੀਂਹ ਕਾਰਨ ਗ਼ਰੀਬ ਵਿਅਕਤੀ ਦੇ ਮਕਾਨ ਦੇ ਘਰ ਦੀ ਡਿੱਗੀ ਛੱਤ
Ad Position 24