03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ <br/>

Ad Position 21
No active advertisement
ਅਜੀਤ ਡੈਸਕ 03-09-2025
ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)-ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਸੁਰਿੰਦਰ ਸਿੰਘ ਰਾਮਗੜ੍ਹ ਦੇ ਯਤਨਾਂ ਸਦਕਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਗ੍ਰਾਮ ਪੰਚਾਇਤ ਰਾਮਗੜ੍ਹ ਨੂੰ ਅਧੂਰੇ ਪਏ ਕਮਿਊਨਿਟੀ ਹਾਲ ਲਈ ਪੰਜ ਲੱਖ ਦੀ ਗ੍ਰਾਂਟ ਦਾ ਮਨਜ਼ੂਰੀ ਪੱਤਰ ਜਾਰੀ ਕੀਤਾ ਗਿਆ | ਪਿੰਡ ਰਾਮਗੜ੍ਹ ਦੀ ਪੰਚਾਇਤ ਨੇ ਉਨ੍ਹਾਂ ਦਾ ਸਵਾਗਤ ਕੀਤਾ | ਸਰਪੰਚ ਅਰਚਨਾ ਦੇਵੀ ਦੇ ਸਪੁੱਤਰ ਮਨਪ੍ਰੀਤ ਸਿੰਘ ਰਾਮਗੜ੍ਹ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਡਾ. ਅਮਰ ਸਿੰਘ ਨਾਲ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਮਨਰੇਗਾ ਦਾ ਕੰਮ ਬੰਦ ਪਿਆ ਹੈ | ਮੈਂਬਰ ਪਾਰਲੀਮੈਂਟ ਨੇ ਇਹ ਮੁਸ਼ਕਿਲਾਂ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ ਅਤੇ ਪਿੰਡ ਵਾਸੀਆਂ ਨੇ ਕਮਿਊਨਿਟੀ ਸੈਂਟਰ ਨੂੰ ਦਿੱਤੀ ਗ੍ਰਾਂਟ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ, ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਐਡਵੋਕੇਟ ਰੁਪਿੰਦਰ ਸਿੰਘ ਰਾਮਗੜ੍ਹ ਪ੍ਰਧਾਨ ਸੋਸ਼ਲ ਮੀਡੀਆ ਵਿੰਗ, ਤੇਜਿੰਦਰ ਸਿੰਘ ਭਾਂਬਰੀ, ਨਾਜਰ ਸਿੰਘ ਰੱਤੋਂ, ਮੇਵਾ ਸਿੰਘ ਧਨੌਲਾ, ਗੁਰਚਰਨ ਸਿੰਘ ਚੰਨੀ, ਕਮਲੇਸ਼ ਸਿੰਘ ਰਾਮਗੜ੍ਹ, ਸਾਧੂ ਸਿੰਘ ਨੰਬਰਦਾਰ, ਗੁਰਦੀਪ ਸਿੰਘ ਨੰਬਰਦਾਰ, ਬਿੱਟੂ ਰਾਮਗੜ੍ਹ, ਮੇਜਰ ਸਿੰਘ ਰਾਮਗੜ੍ਹ, ਬਾਘਾ ਸਿੰਘ ਰਾਮਗੜ੍ਹ, ਬਿੱਕਰ ਸਿੰਘ, ਹਰੀ ਸਿੰਘ, ਗੁਰੀ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ 80 ਸਾਲ ਤੋਂ ਉੱਪਰ ਆਪਣੇ ਸੀਨੀਅਰ ਮੈਂਬਰਾਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਪੰਜਾਬ ਵਾਸੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ- ਭੁੱਟਾ <br/>
Ad Position 24