03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਧਾਰਮਿਕ ਥਾਵਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

Ad Position 21
No active advertisement
ਅਜੀਤ ਡੈਸਕ 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਵਿਚ ਸਮੂਹ ਧਾਰਮਿਕ ਸਥਾਨਾਂ 'ਤੇ ਖ਼ਾਸ ਤੌਰ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਫ਼ੌਰੀ ਜ਼ਰੂਰਤ ਹੈ | ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ <br/> ਅਗਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਦਾ ਪਵਿੱਤਰ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ <br/>
Ad Position 24