03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੈਸ ਸਟੇਸ਼ਨ ਨੂੰ ਫ਼ੋਟੋਗ੍ਰਾਫ਼ੀ ਲਈ ਵਰਜਿਤ ਏਰੀਆ ਐਲਾਨਿਆ

Ad Position 21
No active advertisement
ਅਜੀਤ ਡੈਸਕ 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫੋਟੋਗ੍ਰਾਫ਼ੀ ਲਈ ਵਰਜਿਤ ਸਥਾਨ ਘੋਸ਼ਿਤ ਕੀਤਾ ਹੈ | ਸੀਨੀਅਰ ਮੈਨੇਜਰ, ਗੇਲ ਇੰਡੀਆ ਲਿਮ:, ਗੇਲ ਭਵਨ, 16 ਬਿਕਾਜੀ ਕਾਮਾ ਪਲੇਸ ਨਵੀਂ ਦਿੱਲੀ ਦੇ ਬਿਨੈ ਪੱਤਰ ਨੂੰ ਮੁੱਖ ਰੱਖਦੇ ਹੋਏ ਪਿੰਡ ਮੀਰਪੁਰ ਵਿਖੇ ਸਥਾਪਿਤ ਗੈਸ ਸਟੇਸ਼ਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਿੰਡ ਮੀਰਪੁਰ ਦੇ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਸਥਾਨ ਐਲਾਨਿਆ ਗਿਆ ਹੈ | ਮਨਾਹੀ ਦੇ ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪ੍ਰਮੋਸ਼ਨ ਫ਼ਰੰਟ ਵਲੋਂ ਲੈਕਚਰਾਰਾਂ ਦੀ ਪ੍ਰੋਵੀਜ਼ਨਲ ਸੀਨੀਅਰਤਾ ਸੂਚੀ ਰੱਦ ਕਰਨ ਦੀ ਮੰਗ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ <br/>
Ad Position 24