ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੇ ਸਨਮਾਨ ਵਿਚ ਕੌਮੀ ਖੇਡ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ, ਡਾ. ਦਲਬੀਰ, ਡਾ. ਮਾਲਵਿਕਾ ਅਤੇ ਪ੍ਰੋ. ਅਮਰੀਕ ਸਿੰਘ ਨੇ ਐਨ.ਐਸ.ਐਸ ਦੇ ਵਲੰਟੀਅਰਾਂ ਨੂੰ ਰਾਸ਼ਟਰੀ ਖੇਡ ਦਿਵਸ ਦੇ ਮਹੱਤਵ ਬਾਰੇ ਜਾਣੂ ਕਰਵਾਇਆ | ਇਸ ਮੌਕੇ ਕਾਲਜ ਪਿੰ੍ਰਸੀਪਲ ਡਾ. ਵਨੀਤਾ ਗਰਗ ਨੇ ਦੱਸਿਆ ਕਿ ਇਹ ਦਿਨ ਭਾਰਤ ਦੀ ਅਮੀਰ ਖੇਡ ਵਿਰਾਸਤ ਅਤੇ ਸਾਡੇ ਖਿਡਾਰੀਆਂ ਦੀ ਪ੍ਰਾਪਤੀ ਦਾ ਜਸ਼ਨ ਮਨਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਸ਼ਵ ਪੱਧਰ 'ਤੇ ਮਾਣ ਦਿਵਾਇਆ ਹੈ | ਇਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਾਲੀਬਾਲ ਮੈਚ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਚਾਰ ਟੀਮਾਂ ਨੇ ਹਿੱਸਾ ਲਿਆ | ਕਾਲਜ ਪਿੰ੍ਰਸੀਪਲ ਡਾ. ਵਨੀਤਾ ਗਰਗ ਨੇ ਸਾਰੇ ਖਿਡਾਰੀਆਂ ਨੂੰ ਪ੍ਰੇਰਿਤ ਕੀਤਾ ਅਤੇ ਜੇਤੂਆਂ ਨੂੰ ਵਧਾਈ ਦਿੱਤੀ | ਇਸੇ ਦੀ ਨਿਰੰਤਰਤਾ ਵਿਚ ਅਗਲੇ ਦਿਨ ਇਕ ਖੇਡ ਸਭਾ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਦਿਆਰਥੀਆਂ ਨੇ ਆਪਣੇ ਆਪ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਰੱਖਣ ਲਈ ਖੇਡਾਂ ਵਿਚ ਭਾਗ ਲੈਂਦੇ ਰਹਿਣ ਦੀ ਸਹੁੰ ਚੁੱਕੀ | ਇਸ ਮੌਕੇ 'ਤੇ ਸਰੀਰਕ ਸਿੱਖਿਆ ਵਿਭਾਗ ਦੇ ਡਾ. ਹਰਪ੍ਰੀਤ ਸਿੰਘ ਦੁਆਰਾ ਫਿਟਨੈੱਸ ਦੇ ਵਿਸ਼ੇ 'ਤੇ ਲੈਕਚਰ ਦਿੱਤਾ ਗਿਆ | ਇਸ ਮੌਕੇ ਪ੍ਰੋ. ਵਿਜੇ ਕੁਮਾਰ, ਡਾ. ਬਲ ਬਹਾਦਰ, ਡਾ. ਸਤਪਾਲ ਸਿੰਘ ਸਮੇਤ ਸਮੂਹ ਸਟਾਫ਼ ਮੌਜੂਦ ਰਿਹਾ |