04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਧਾਇਕ ਰੁਪਿੰਦਰ ਹੈਪੀ ਨੇ ਬਰਸਾਤੀ ਪਾਣੀ ਦੀ ਸਥਿਤੀ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 03-09-2025
ਬਸੀ ਪਠਾਣਾਂ, 2 ਸਤੰਬਰ (ਯਤਿੰਦਰ ਮੌਦਗਿਲ)- ਪਿਛਲੇ ਕਈ ਦਿਨਾਂ ਤੋਂ ਪਹਾੜੀ ਖੇਤਰਾਂ ਤੇ ਸੂਬੇ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਭਾਵੇਂ ਰਾਜ ਦੇ ਕਈ ਜ਼ਿਲਿ੍ਹਆਂ ਵਿਚ ਹੜ੍ਹਾਂ ਕਾਰਨ ਵੱਡਾ ਨੁਕਸਾਨ ਹੋਇਆ ਹੈ ਪਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਖੇ ਸਥਿਤੀ ਹਾਲ ਦੀ ਘੜੀ ਬਿਲਕੁਲ ਨਿਯੰਤਰਨ ਵਿਚ ਹੈ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ 'ਤੇ ਯਕੀਨ ਨਹੀਂ ਕਰਨਾ ਚਾਹੀਦਾ | ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਐਸ.ਡੀ.ਐਮ ਹਰਵੀਰ ਕੌਰ, ਡੀ.ਐਸ.ਪੀ ਰਾਜ ਕੁਮਾਰ ਸਮੇਤ ਹੋਰਨਾਂ ਅਧਿਕਾਰੀਆਂ ਤੇ ਵਲੰਟੀਅਰਾਂ ਦੇ ਨਾਲ ਚੁੰਨ੍ਹੀ, ਬਡਾਲੀ ਆਲਾ ਸਿੰਘ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਬਰਸਾਤੀ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੀਤਾ | ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਦੇ ਜਿਹੜੇ ਜ਼ਿਲਿ੍ਹਆਂ ਵਿਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਪੁੱਜਾ ਹੈ ਉਥੇ ਵੀ ਪੰਜਾਬ ਸਰਕਾਰ, ਸੰਕਟ ਦੀ ਇਸ ਸਥਿਤੀ ਵਿਚ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਕੈਬਨਿਟ, ਵੱਖ-ਵੱਖ ਹਲਕਿਆਂ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਤਨਦੇਹੀ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਤੇ ਮੁੜ ਵਸੇਬੇ ਲਈ ਪ੍ਰਬੰਧ ਕਰਨ ਵਿਚ ਦਿਨ ਰਾਤ ਜੁਟੇ ਹੋਏ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਉਹ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਸਰਗਰਮ ਹਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ 5 ਨੂੰ ਅਗਲੀ ਖ਼ਬਰ ਨਿਕਾਸੀ ਨਾ ਹੋਣ ਕਾਰਨ ਟੋਭੇ ਦਾ ਗੰਦਾ ਪਾਣੀ ਮਦਰੱਸਾ ਸਕੂਲ 'ਚ ਵੜਿਆ <br/>
Ad Position 24