ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ 10 ਵਜੇ ਹੋਵੇਗੀ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਇਸ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |