04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦਸਵੀਂ ਪੰਜਾਬ ਰਾਜ ਸੀਨੀਅਰ ਗੱਤਕਾ ਚੈਂਪੀਅਨਸ਼ਿਪ ਹੋਈ ਸਮਾਪਤ <br/>

Ad Position 21
No active advertisement
ਦਸਵੀਂ ਪੰਜਾਬ ਰਾਜ ਸੀਨੀਅਰ ਗੱਤਕਾ ਚੈਂਪੀਅਨਸ਼ਿਪ ਦੌਰਾਨ ਜੇਤੂ ਖਿਡਾਰੀਆਂ ਦਾ ਸਨਮਾਨ ਕਰਨ ਸਮੇਂ ਪ੍ਰਬੰਧਕ | ਤਸਵੀਰ: ਕਰਨ <br/> 03-09-2025
ਫ਼ਤਹਿਗੜ੍ਹ ਸਾਹਿਬ, 2 ਸਤੰਬਰ (ਬਲਜਿੰਦਰ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਟੋਡਰ ਮਲ ਦੀਵਾਨ ਹਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਜਾ ਰਹੀ ਦਸਵੀਂ ਪੰਜਾਬ ਰਾਜ ਸੀਨੀਅਰ ਗੱਤਕਾ ਚੈਂਪੀਅਨਸ਼ਿਪ ਅੱਜ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ ਹੋ ਗਈ | ਇਸ ਚੈਂਪੀਅਨਸ਼ਿਪ ਦੌਰਾਨ ਹੋਏ ਫਾਈਨਲ ਮੁਕਾਬਲਿਆਂ ਵਿਚ ਜ਼ਿਲ੍ਹਾ ਲੁਧਿਆਣਾ ਨੇ 157 ਅੰਕ ਹਾਸਲ ਕਰਕੇ ਓਵਰਆਲ ਚੈਂਪੀਅਨਸ਼ਿਪ ਜਿੱਤੀ | ਜਦੋਂਕਿ ਜ਼ਿਲ੍ਹਾ ਬਠਿੰਡਾ ਨੇ 40 ਅੰਕਾਂ ਨਾਲ ਦੂਜਾ ਸਥਾਨ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਨੇ 35 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ | ਗੁਰੂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਗੱਤਕਾ ਸਿਰਫ਼ ਖੇਡ ਨਹੀਂ ਹੈ, ਸਗੋਂ ਇਹ ਸਿੱਖਾਂ ਦੀ ਮਹਾਨ ਵਿਰਾਸਤ ਹੈ, ਜੋ ਨੌਜਵਾਨਾਂ ਨੂੰ ਤੰਦਰੁਸਤ ਬਣਾਉਣ ਦੇ ਨਾਲ-ਨਾਲ ਗੁਰਬਾਣੀ ਅਤੇ ਆਤਮਿਕ ਜੀਵਨ ਨਾਲ ਜੋੜਦੀ ਹੈ | ਉਨ੍ਹਾਂ ਨੇ ਕਿਹਾ ਕਿ ਖੇਡਾਂ ਨਾਲ ਮਨੁੱਖ ਦਾ ਸਰੂਪ ਨਿੱਖਰਦਾ ਹੈ ਅਤੇ ਮਾਰਸ਼ਲ ਆਰਟ ਗਤਕੇ ਦੇ ਜ਼ਰੀਏ ਨਵੀਂ ਪੀੜ੍ਹੀ ਨੂੰ ਧਾਰਮਿਕਤਾ ਅਤੇ ਸੂਰਬੀਰਤਾ ਦੀ ਸਿੱਖ ਮਿਲਦੀ ਹੈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੂੰ ਹੋਰ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਨਾਮ ਰੌਸ਼ਨ ਕਰ ਸਕਣ | ਉਨ੍ਹਾਂ ਕਿਹਾ ਕਿ ਅਗਲੇ ਸਾਲਾਂ ਵਿਚ ਇਸ ਚੈਂਪੀਅਨਸ਼ਿਪ ਨੂੰ ਹੋਰ ਵੱਡੇ ਪੱਧਰ 'ਤੇ ਕਰਵਾਇਆ ਜਾਵੇਗਾ ਤਾਂ ਜੋ ਵਧੇਰੇ ਖਿਡਾਰੀ ਇਸ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ | ਇਸ ਮੌਕੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਤੇ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿਚ 300 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਲੜਕੇ ਅਤੇ ਲੜਕੀਆਂ ਦੋਵੇਂ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲੇ ਵਿਚ ਜ਼ਿਲ੍ਹਾ ਲੁਧਿਆਣਾ ਨੇ 157 ਅੰਕਾਂ ਨਾਲ ਓਵਰਆਲ ਚੈਂਪੀਅਨਸ਼ਿਪ ਜਿੱਤੀ ਹੈ | ਜਦੋਂਕਿ ਜ਼ਿਲ੍ਹਾ ਬਠਿੰਡਾ 40 ਅੰਕ ਲੈ ਕੇ ਦੂਜੇ ਅਤੇ ਜ਼ਿਲ੍ਹਾ ਫ਼ਾਜ਼ਿਲਕਾ 35 ਅੰਕਾਂ ਨਾਲ ਤੀਜੇ ਸਥਾਨ 'ਤੇ ਰਿਹਾ | ਇਸ ਚੈਂਪੀਅਨਸ਼ਿਪ ਦੌਰਾਨ 20 ਮੈਂਬਰੀ ਰੈਫ਼ਰੀ ਕੌਂਸਲ ਵਲੋਂ ਸਾਰੇ ਮੈਚ ਬਖ਼ੂਬੀ ਸਿਰੇ ਚੜ੍ਹਾਏ ਗਏ | ਸਮਾਗਮ ਵਿਚ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਉਪ ਪ੍ਰਧਾਨ ਦਵਿੰਦਰ ਸਿੰਘ ਜੁਗਨੀ ਤੇ ਅਰਸ਼ਦ ਡਾਲੀ, ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਜਗਕਿਰਨ ਕੌਰ ਵੜੈਚ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਮਰਦੀਪ ਸਿੰਘ ਪਿ੍ੰਸ ਛਤਵਾਲ, ਗੁਰਸ਼ਰਨ ਸਿੰਘ ਬਿੱਟੂ, ਅਕਵਿੰਦਰ ਸਿੰਘ ਗੋਸਲ, ਸਵਰਨਜੀਤ ਸਿੰਘ, ਜਸਵਿੰਦਰ ਸਿੰਘ ਪਾਬਲਾ, ਮਨਪ੍ਰੀਤ ਸਿੰਘ, ਬਹਾਦਰ ਸਿੰਘ, ਹਰਦੇਵ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ, ਹਰਮਨ ਸਿੰਘ ਅਤੇ ਰਾਜਵੀਰ ਸਿੰਘ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਫ਼ਤਹਿਗੜ੍ਹ ਵਾਸੀ ਅੱਗੇ ਆਉਣ-ਚੇਅਰਮੈਨ ਢਿੱਲੋਂ <br/> ਅਗਲੀ ਖ਼ਬਰ ਲੈਕਚਰਾਰ ਅਵਤਾਰ ਸਿੰਘ ਭਾਂਬਰੀ ਨੂੰ ਸੇਵਾ-ਮੁਕਤੀ ਮੌਕੇ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਸਨਮਾਨਿਤ <br/>
Ad Position 24