19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਦੋਹਰੀ ਮਾਰ ਝੱਲ ਰਹੀਆਂ ਨੇ ਪੰਜਾਬ ਦੀਆਂ ਆਸ਼ਾ ਵਰਕਰਾਂ ਅਤੇ ਫਸੀਲੀਟੇਟਰਾਂ-ਪੰਜੋਲਾ

Ad Position 21
No active advertisement
ਅਜੀਤ ਡੈਸਕ 04-09-2025
ਜਖਵਾਲੀ, 3 ਸਤੰਬਰ (ਨਿਰਭੈ ਸਿੰਘ)-ਹੜ੍ਹਾਂ ਦੀ ਮਾਰ ਕਾਰਨ ਪੰਜਾਬ ਬਹੁਤ ਹੀ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਿਹਾ ਹੈ | ਅਜਿਹੇ ਵਿਚ ਸੂਬੇ ਭਰਦੀਆਂ ਆਸ਼ਾ ਵਰਕਰਾਂ ਅਤੇ ਫਸੀਲੀਟੇਟਰਾਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਦੇ ਨਾਲ ਨਿਭਾਈ ਜਾ ਰਹੀ ਹੈ | ਇਹ ਪ੍ਰਗਟਾਵਾ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਭਰਦੀਆਂ ਆਸ਼ਾ ਵਰਕਰਾਂ ਅਤੇ ਫਸੀਲੀਟੇਟਰਾਂ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਜਿਵੇਂ ਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ ਆਦਿ ਇਲਾਕਿਆਂ ਵਿਚ 24 ਘੰਟੇ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ | ਜਿੱਥੇ ਸਿਹਤ ਵਿਭਾਗ ਦਿਨ ਰਾਤ ਸੇਵਾ ਕਰ ਰਿਹਾ ਹੈ, ਉੱਥੇ ਮੁੱਢਲੀ ਕਤਾਰ ਵਿਚ ਆਸ਼ਾ ਵਰਕਰ ਅਤੇ ਫਸੀਲੀਟੇਟਰਾਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਤੇ ਕਿਸੇ ਵੀ ਤਰ੍ਹਾਂ ਦਾ ਮੁਸ਼ਕਿਲ ਦੌਰ ਆਇਆ ਹੋਵੇ, ਭਾਵੇਂ ਕਰੋਨਾ ਮਹਾਂਮਾਰੀ, ਸੰਧੂਰ ਵਰਗੀ ਜੰਗ ਵਿਚ ਵੀ ਆਸ਼ਾ ਵਰਕਰਾਂ ਮੁੱਢਲੀ ਕਤਾਰ ਵਿਚ ਡਿਊਟੀ ਨਿਭਾਉਂਦੀਆਂ ਰਹੀਆਂ, ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਸੇਵਾ ਕਰਨ ਵਾਲੀਆਂ ਇਨ੍ਹਾਂ ਵਰਕਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਹੀ ਨਹੀਂ ਮਿਲੀ | ਜਿਸ ਕਾਰਨ ਆਸ਼ਾ ਵਰਕਰਾਂ ਦੋਹਰੀ ਮਾਰ ਝੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਨੇ ਹਰ ਤਰ੍ਹਾਂ ਦੇ ਧਰਨੇ ਮੁਜ਼ਾਹਰੇ ਮੁਲਤਵੀ ਕਰ ਦਿੱਤੇ ਸਨ, ਪ੍ਰੰਤੂ ਆਸ਼ਾ ਅਤੇ ਫਸੀਲੀਟੇਟਰਾਂ ਦੀ ਆਰਥਿਕ ਸਥਿਤੀ ਨੂੰ ਦੇਖਦਿਆਂ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ-ਅਜੈ ਲਿਬੜਾ, ਵਿਧਾਇਕ ਹੈਪੀ <br/> ਅਗਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ 'ਚ ਧੂਮਧਾਮ ਨਾਲ ਮਨਾਇਆ ਜਾ ਰਿਹੈ ਗਣਪਤੀ ਉਤਸਵ <br/>
Ad Position 24