19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੰਘੋਲ ਵਾਸੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ <br/>

Ad Position 21
No active advertisement
ਸੰਘੋਲ ਵਾਸੀਆਂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜਣ ਸਮੇਂ ਅਰਦਾਸ ਕਰਦਾ ਗ੍ਰੰਥੀ ਸਿੰਘ ਤੇ ਪ੍ਰਬੰਧਕ | ਅਜੀਤ ਤਸਵੀਰ <br/> 04-09-2025
ਸੰਘੋਲ, 3 ਸਤੰਬਰ (ਗੁਰਨਾਮ ਸਿੰਘ ਚੀਨਾ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਲੰਗਰ ਕਮੇਟੀ ਤੇ ਸੰਘੋਲ ਨਗਰ ਵਾਸੀਆਂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਗਈ | ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਵਿਰਦੀ ਨੇ ਦੱਸਿਆ ਕਿ ਹੜ੍ਹ ਦੌਰਾਨ ਪ੍ਰਭਾਵਿਤ ਹੋਏ ਇਲਾਕਿਆਂ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰਾਹਤ ਸਮੱਗਰੀ ਜਿਸ 'ਚ ਖਾਣ-ਪੀਣ ਦੇ ਸਾਮਾਨ ਤੋਂ ਇਲਾਵਾ ਤਰਪਾਲਾਂ, ਸਾਬਣ, ਟੁੱਥ ਪੇਸਟ ਆਦਿ ਜ਼ਰੂਰੀ ਵਸਤਾਂ ਹਨ ਉਹ ਭੇਜੀਆਂ ਗਈਆਂ ਹਨ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਵਾਸੀਆਂ 'ਤੇ ਆਏ ਇਸ ਔਖੇ ਸਮੇਂ ਪੀੜਤਾਂ ਨਾਲ ਖੜ੍ਹਦੇ ਹੋਏ ਉਨ੍ਹਾਂ ਨੂੰ ਜ਼ਰੂਰਤ ਦੀਆਂ ਵਸਤਾਂ ਭੇਜੀਆਂ ਜਾਣ | ਇਸ ਮੌਕੇ ਨਿਰਮਲ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ, ਰਵਿੰਦਰ ਸਿੰਘ ਕਾਕਾ, ਜਗੀਰ ਸਿੰਘ, ਜਸਵੀਰ ਸਿੰਘ ਪ੍ਰਧਾਨ, ਮੇਜਰ ਸਿੰਘ, ਪਰਵਿੰਦਰ ਸਿੰਘ ਪੱਪੂ, ਜਸਵੀਰ ਸਿੰਘ ਵਿਰਦੀ, ਲਖਵੀਰ ਸਿੰਘ, ਰਾਜਵਿੰਦਰ ਸਿੰਘ, ਹਰਮਨ ਸਿੰਘ, ਗੁਰਪ੍ਰੀਤ ਸਿੰਘ ਵਿਰਦੀ, ਗਿਆਨੀ ਗੁਰਮੀਤ ਸਿੰਘ, ਰਾਣਾ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਹੜ੍ਹਾਂ ਬਾਰੇ ਜਾਗਰੂਕਤਾ ਤੇ ਤਿਆਰੀ ਲਈ ਆਨਲਾਈਨ ਮੀਟ ਕਰਵਾਈ <br/> ਅਗਲੀ ਖ਼ਬਰ ਜ਼ਿਲ੍ਹੇ 'ਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ 'ਤੇ ਲਗਾਈ ਪਾਬੰਦੀ <br/>
Ad Position 24