ਫ਼ਤਿਹਗੜ੍ਹ ਸਾਹਿਬ, 3 ਸਤੰਬਰ (ਮਨਪ੍ਰੀਤ ਸਿੰਘ)-ਸ੍ਰੀ ਗਣੇਸ਼ ਸੇਵਾ ਸੰਮਤੀ ਸਰਹਿੰਦ ਮੰਡੀ ਵਲੋਂ ਰੋਪੜ ਬੱਸ ਸਟੈਂਡ ਵਿਖੇ ਗਣਪਤੀ ਉਤਸਵ ਮਨਾਇਆ ਗਿਆ, ਜਿਸ 'ਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟ ਮਾਜਰਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਗੱਲ ਕਰਦਿਆਂ ਪ੍ਰਧਾਨ ਭੱਟ ਮਾਜਰਾ ਨੇ ਕਿਹਾ ਕਿ ਸ੍ਰੀ ਗਣੇਸ਼ ਜੀ ਦਾ ਗਣਪਤੀ ਉਤਸਵ ਹਰ ਸਾਲ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ 'ਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਵਲੋਂ ਹਿੱਸਾ ਲਿਆ ਜਾਂਦਾ ਹੈ ਤੇ ਗਣਪਤੀ ਦੀ ਪੂਜਾ ਅਰਚਨਾ ਕੀਤੀ ਜਾਂਦੀ ਹੈ | ਇਸ ਮੌਕੇ ਉਨ੍ਹਾਂ ਦੁਆਰਾ ਗਣਪਤੀ ਜੀ ਦੀ ਪੂਜਾ ਵੀ ਕੀਤੀ ਗਈ ਤੇ ਸ੍ਰੀ ਗਣੇਸ਼ ਸੇਵਾ ਸੰਮਤੀ ਦੁਆਰਾ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੇਵਾ ਸੰਮਤੀ ਦੇ ਪ੍ਰਧਾਨ ਰਾਜੀਵ ਕੁਮਾਰ ਬਾਂਸਲ, ਵਾਇਸ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ, ਕੈਸ਼ੀਅਰ ਲਭ ਕੁਮਾਰ ਰਾਏ, ਚੇਅਰਮੈਨ ਰਾਹੁਲ ਤੇ ਵਾਇਸ ਚੇਅਰਮੈਨ ਜਤਿੰਦਰ ਸਿੰਘ ਮੌਰੀਆ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |