ਫ਼ਤਿਹਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਐਮ.ਬੀ.ਏ. ਅਤੇ ਬੀ.ਬੀ.ਏ. ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਐਡਵਾਂਸਡ ਐਕਸਲ ਤੇ ਪਾਵਰ ਬੀ.ਆਈ. 'ਤੇ 2.5 ਮਹੀਨੇ ਦਾ ਆਨਲਾਈਨ ਟਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਇਹ ਪ੍ਰੋਗਰਾਮ ਵਿਸ਼ੇਸ਼ ਤੌਰ 'ਤੇ ਆਈ.ਬੀ.ਐਮ. ਦੇ ਅਧਿਕਾਰਤ ਸਿਖਲਾਈ ਭਾਈਵਾਲ ਨਾਮਵਰ ਕੰਪਨੀ ਅਨੁਦੀਪ ਫਾਊਾਡੇਸ਼ਨ ਦੁਆਰਾ ਤਿਆਰ ਕੀਤਾ ਗਿਆ ਹੈ | ਪ੍ਰੋਗਰਾਮ ਵਿਚ ਅਨੁਦੀਪ ਫਾੳਾੂਡੇਸ਼ਨ ਤੇ ਆਈ.ਬੀ.ਐਮ. ਤੋਂ ਪ੍ਰਮਾਣਿਤ ਟ੍ਰੇਨਰਾਂ ਵਲੋਂ ਰੋਜ਼ਾਨਾ ਦੋ ਘੰਟਿਆਂ ਦੀ ਇੰਟਰੈਕਟਿਵ ਕਲਾਸ ਦੌਰਾਨ ਵਿਦਿਆਰਥੀਆਂ ਨੂੰ ਡਾਟਾ ਹੈਂਡ ਲਿੰਗ, ਵਿਜੁਅਲਾਈਜ਼ੇਸ਼ਨ ਅਤੇ ਐਨਾਲਿਟਿਕਸ ਵਰਗੇ ਪੈ੍ਰਕਟੀਕਲ ਹੁਨਰਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਸਬੰਧੀ ਹੁਨਰਾਂ ਨਾਲ ਲੈਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਡੀਨ ਪਲੇਸਮੈਂਟ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਤੇ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਅਜਿਹੇ ਸਿਖਲਾਈ ਪ੍ਰੋਗਰਾਮ ਕਰਵਾਏ ਜਾਂਦੇ ਹਨ | ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੁਖੀ ਡਾ. ਕਮਲਪ੍ਰੀਤ ਕੌਰ ਅਤੇ ਟਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੀ ਖ਼ਾਸ ਟਰੇਨਿੰਗ ਨਾਲ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਿਚ ਵਾਧਾ ਹੁੰਦਾ ਹੈ ਅਤੇ ਪਾਵਰ ਬੀ.ਆਈ. ਤੇ ਐਕਸਲ ਵਰਗੇ ਉਪਯੋਗੀ ਟੂਲਾਂ ਦਾ ਗਿਆਨ ਅੱਜ ਦੇ ਸਮੇਂ ਵਿਚ ਮੈਨੇਜਮੈਂਟ ਗੇ੍ਰਜੂਏਟਾਂ ਲਈ ਲਾਜ਼ਮੀ ਹੋ ਗਿਆ ਹੈ |