20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੜਕਾਂ ਦੇ ਕਿਨਾਰੇ ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ <br/>

Ad Position 21
No active advertisement
ਅਜੀਤ ਡੈਸਕ 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵਲੋਂ ਭਾਰੀ ਮਾਤਰਾਂ ਵਿਚ ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ ਆਦਿ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਗੁੱਜਰ/ਚਰਵਾਹੇ ਭਾਰੀ ਮਾਤਰਾ ਵਿਚ ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ ਆਦਿ ਲੈ ਕੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ ਫਿਰਦੇ ਹਨ, ਜੋ ਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ | ਇਨ੍ਹਾਂ ਪਸ਼ੂਆਂ ਨੂੰ ਸੜਕਾਂ 'ਤੇ ਚਰਾਉਣ ਸਮੇਂ ਜਿੱਥੇ ਸ਼ਹਿਰਾਂ/ਪਿੰਡਾਂ ਦੀ ਸੁੰਦਰਤਾ ਖ਼ਰਾਬ ਹੁੰਦੀ ਹੈ ਉੱਥੇ ਆਮ ਜਨਤਾ ਨੂੰ ਵੀ ਕਾਫ਼ੀ ਮੁਸ਼ਕਲਾਂ ਪੇਸ਼ ਆਉਂਦੀਆਂ ਹਨ ਕਿਉਂ ਜੋ ਇਹਨਾਂ ਪਸ਼ੂਆਂ ਦੇ ਸੜਕਾਂ ਉੱਤੇ ਘੁੰਮਣ ਨਾਲ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਵੀ ਹੁੰਦਾ ਹੈ | ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਭਗੜਾਣਾ 'ਚ ਕਰਵਾਇਆ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਹਰ ਵਰਕਰ ਤੇ ਆਗੂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੇ-ਰਾਜੂ ਖੰਨਾ <br/>
Ad Position 24