ਮੰਡੀ ਗੋਬਿੰਦਗੜ੍ਹ, 4 ਸਤੰਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਦੇ ਨਿਤਿਨ ਮੇਹਤਾ ਨੇ ਚੌਥੀ ਅੰਡਰ-15 ਸਬ ਜੂਨੀਅਰ ਕੁੜੀਆਂ ਅਤੇ ਮੁੰਡਿਆਂ ਦੀ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 2025 ਜਿਹੜੀ ਕਿ ਗਲਗੋਟੀਅਸ ਯੂਨੀਵਰਸਿਟੀ, ਗ੍ਰੇਟਰ ਨੋਇਡਾ ਵਿਖੇ ਕਰਵਾਈ ਗਈ, 'ਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਖਿਡਾਰੀ ਨੂੰ ਸ਼ਾਬਾਸ਼ੀ ਦਿੰਦਿਆਂ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਅਜਿਹੇ ਮੁਕਾਮ ਹਾਸਿਲ ਕਰਨ ਲਈ ਸਖ਼ਤ ਮਸ਼ੱਕਤ ਦੀ ਲੋੜ ਹੈ | ਸਖ਼ਤ ਮਸ਼ੱਕਤ ਨਾਲ ਹੀ ਇਹ ਬੱਚਾ ਇਸ ਮੁਕਾਮ 'ਤੇ ਪਹੁੰਚਿਆ ਹੈ |