11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਖ਼ਰੀਦ 'ਤੇ ਲਗਭਗ 6.86 ਕਰੋੜ ਦੀ ਸਬਸਿਡੀ ਦੇਣ ਦੀ ਪ੍ਰਕਿਰਿਆ ਜਾਰੀ

Ad Position 21
No active advertisement
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ <br/> 05-09-2025
ਫ਼ਤਿਹਗੜ੍ਹ ਸਾਹਿਬ, 4 ਸਤੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਸਮੂਹ ਦੇ ਪੱਧਰ 'ਤੇ ਖੇਤੀ ਮਸ਼ੀਨਰੀ ਸਬਸਿਡੀ ਉੱਤੇ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ | ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਅੰਦਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 187 ਖੇਤੀ ਮਸ਼ੀਨਾਂ ਦੀ ਖ਼ਰੀਦ 'ਤੇ ਲਗਭਗ 6.86 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਬਸਿਡੀ ਲਈ ਭੌਤਿਕ ਪੜਤਾਲ ਮੁਕੰਮਲ ਕਰਨ ਉਪਰੰਤ ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਬਸਿਡੀ ਸਬੰਧਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜਣ ਦੀ ਪ੍ਰਕਿਰਿਆ ਚੱਲ ਰਹੀ ਹੈ | ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਕਿਸਾਨਾਂ ਨੂੰ ਫ਼ਸਲੀ ਰਹਿੰਦ ਖੂੰਹਦ ਖੇਤਾਂ ਵਿਚ ਹੀ ਰਲਾਉਣ ਦੀ ਪ੍ਰਕਿਰਿਆ ਅਮਲ ਵਿਚ ਲਿਆਉਣੀ ਚਾਹੀਦੀ ਹੈ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੋਵੇ | ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 13 ਬੇਲਰ, 13 ਰੇਕਰ, 28 ਐਮਬੀ ਪਲਾਓ, 60 ਸੁਪਰ ਸੀਡਰ, 26 ਮਲਚਰ, 3 ਚੌਪਰ, 19 ਜ਼ੀਰੋ ਟਿੱਲ ਡਿ੍ਲ ਅਤੇ 25 ਟਰੈਕਟਰ ਸਬਸਿਡੀ 'ਤੇ ਪ੍ਰਦਾਨ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੇ ਮਾਮਲੇ 'ਚ ਕੈਂਟਰ ਚਾਲਕ ਬਰੀ ਅਗਲੀ ਖ਼ਬਰ ਕਿ੍ਸ਼ਨ ਸੁਦਾਮਾ ਮੰਡਲੀ ਨੇ ਸ੍ਰੀ ਕਿ੍ਸ਼ਨਾ ਗਊਸ਼ਾਲਾ ਸੰਗਤਪੁਰਾ ਵਿਖੇ ਕੀਤਾ ਲੜੀਵਾਰ ਕੀਰਤਨ
Ad Position 24