11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਸ਼ਵ 'ਵਰਸਿਟੀ ਦੇ ਸਟਾਫ਼ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 1 ਦਿਨ ਦੀ ਤਨਖ਼ਾਹ ਦੇਣ ਦਾ ਐਲਾਨ

Ad Position 21
No active advertisement
ਡਾ. ਪਰਿਤ ਪਾਲ ਸਿੰਘ ਉਪ ਕੁਲਪਤੀ ਵਿਸ਼ਵ ਯੂਨੀਵਰਸਿਟੀ | <br/> 05-09-2025
ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ ਸੂਬੇ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸਮੂਹਿਕ ਯੋਗਦਾਨ ਦਾ ਐਲਾਨ ਕੀਤਾ ਹੈ | ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ, ਜਿਸ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ ਅਤੇ ਜੀਵਨ-ਜੀਵਿਕਾ ਪ੍ਰਭਾਵਿਤ ਹੋਈ ਹੈ, ਨੂੰ ਧਿਆਨ ਵਿਚ ਰੱਖਦੇ ਹੋਏ ਯੂਨੀਵਰਸਿਟੀ ਨੇ ਆਪਣੇ ਸਾਰੇ ਸਟਾਫ਼ ਮੈਂਬਰਾਂ ਦੀ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਹੜ੍ਹ ਰਾਹਤ ਫ਼ੰਡ ਵਿਚ ਭੇਜਣ ਦਾ ਫ਼ੈਸਲਾ ਕੀਤਾ ਹੈ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਅਜਿਹੇ ਯੋਗਦਾਨ ਸਿਰਫ਼ ਵਿੱਤੀ ਸੰਕੇਤ ਹੀ ਨਹੀਂ ਹਨ, ਸਗੋਂ ਸਾਂਝੀ ਜ਼ਿੰਮੇਵਾਰੀ ਤੇ ਹਮਦਰਦੀ ਦਾ ਪ੍ਰਗਟਾਵਾ ਵੀ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਸ਼ਵ-ਵਿਆਪੀ ਸੰਦੇਸ਼ ਤੋਂ ਸੇਧ ਲੈ ਕੇ, ਯੂਨੀਵਰਸਿਟੀ ਅਜਿਹੇ ਸੰਕਟ ਦੇ ਸਮੇਂ ਆਪਣਾ ਸਮਰਥਨ ਵਧਾਉਣ ਲਈ ਵਚਨਬੱਧ ਹੈ | ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਯੂਨੀਵਰਸਿਟੀ ਭਾਈਚਾਰੇ ਅਤੇ ਸਮਾਜ ਨੂੰ ਪੀੜਤਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪੰਜਾਬ ਵਿਚ ਜੀਵਨ ਮੁੜ ਨਿਰਮਾਣ ਕਰਨ ਦੇ ਮਿਸ਼ਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ |
Ad Position 22
No active advertisement
ਪਿਛਲੀ ਖ਼ਬਰ ਐਸ. ਵੀ. ਐਮ. ਖਮਾਣੋਂ ਦੀਆਂ ਵਾਲੀਬਾਲ ਟੀਮਾਂ ਨੇ ਉਤਰ ਖੇਤਰ ਖੇਡਾਂ 'ਚ ਕੀਤਾ ਕਬਜ਼ਾ ਅਗਲੀ ਖ਼ਬਰ ਚੰਗੇ ਰਾਸ਼ਟਰ ਨਿਰਮਾਣ ਦੇ ਸਿਰਜਕ ਹੁੰਦੇ ਨੇ ਅਧਿਆਪਕ-ਮਾ: ਹਰਮੀਤ ਬਰੌਂਗਾ
Ad Position 24