ਖਮਾਣੋਂ, 4 ਸਤੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਵਾਲੀਬਾਲ ਦੀਆਂ ਟੀਮਾਂ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਹੋਈਆਂ ਉਤਰ ਖੇਤਰ ਖੇਡਾਂ ਵਿਚ ਹਿੱਸਾ ਲਿਆ | ਇਨ੍ਹਾਂ ਵਿਚ ਅੰਡਰ-19 ਟੀਮ ਨੇ ਸ਼ਾਨਦਾਰ ਖੇਡ ਦਿਖਾਉਂਦਿਆਂ ਪਹਿਲਾ ਸਥਾਨ ਹਾਸਲ ਕੀਤਾ, ਅੰਡਰ-17 ਟੀਮ ਨੇ ਦੂਜਾ ਅਤੇ ਅੰਡਰ-14 ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਕੋਚ ਹਰਵਿੰਦਰ ਸਿੰਘ ਨੇ ਤਿਆਰ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਹੇਠ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ | ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਸਕੂਲ ਪ੍ਰਬੰਧਕ ਕਮੇਟੀ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਕੋਚ ਹਰਵਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ |