ਨਾਭਾ, 4 ਸਤੰਬਰ (ਕਰਮਜੀਤ ਸਿੰਘ)-ਪੰਜਾਬ ਵਿਚ ਆਏ ਹੜ੍ਹਾਂ ਦੀ ਸਥਾਈ ਰੋਕਥਾਮ, ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਬਚਾਉਣ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਤਜਵੀਜ਼ਤ ਚੋਣਾਂ ਅੱਗੇ ਪਵਾਉਣ ਦੇ ਮੁੱਦਿਆਂ ਉੱਤੇ ਵਿਚਾਰ ਕਰਨ ਲਈ 6 ਸਤੰਬਰ ਦਿਨ ਸ਼ਨੀਵਾਰ 10 ਵਜੇ ਸਵੇਰੇ ਨਾਭਾ ਬਲਾਕ ਦੇ ਪਿੰਡ ਬਿਨਾਂਹੇੜੀ ਵਿਚ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸੈਮੀਨਾਰ ਕੀਤਾ ਜਾ ਰਿਹਾ ਹੈ¢ ਉਪਰੋਕਤ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ (ਆਈਡੀਪੀ) ਦੇ ਆਗੂ ਦਰਸ਼ਨ ਸਿੰਘ ਧਨੇਠਾ, ਗੁਰਮੀਤ ਸਿੰਘ ਥੂਹੀ ਨੇ ਦੱਸਿਆ ਕਿ ਸੈਮੀਨਾਰ ਵਿਚ ਉਘੇ ਪੱਤਰਕਾਰ ਹਮੀਰ ਸਿੰਘ, ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ, ਅਮਿਤੋਜ ਮਾਨ ਸਿਆਸੀ ਤੇ ਸਮਾਜਿਕ ਆਗੂ ਪੰਜਾਬ ਪਹੁੰਚ ਰਹੇ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੇ ਕਾਰਨ ਚਾਰ ਦਹਾਕਿਆਂ ਦੇ ਸਭ ਤੋਂ ਗੰਭੀਰ ਹਾਲਾਤ 'ਚੋਂ ਗੁਜ਼ਰ ਰਿਹਾ ਹੈ¢ ਇਸੇ ਤਰ੍ਹਾਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਮਹੀਨਿਆਂ ਬੱਧੀ ਲੇਟ ਕਰਕੇ ਅਫ਼ਸਰੀ ਕੰਟਰੋਲ ਹੇਠ ਕੰਮ ਚਲਾ ਰਹੀ ਹੈ¢ ਹੁਣ 5 ਅਕਤੂਬਰ ਤੱਕ ਗੁਪ ਚੁੱਪ ਤਰੀਕੇ ਨਾਲ ਚੋਣਾਂ ਕਰਵਾਉਣ ਜਾ ਰਹੀ ਹੈ¢ ਹੜ੍ਹਾਂ ਦੀ ਮਾਰ ਝੱਲ ਰਿਹਾ ਪੰਜਾਬ ਇਸ ਸਮੇਂ ਚੋਣਾਂ ਲਈ ਤਿਆਰ ਕਿਵੇਂ ਹੋ ਸਕਦਾ ਹੈ? ਇਨ੍ਹਾਂ ਮੁੱਦਿਆਂ 'ਤੇ ਵਿਚਾਰ ਕਰਨ ਲਈ ਸਮੁੱਚੀਆਂ ਕਿਸਾਨ, ਮਜ਼ਦੂਰ ਤੇ ਧਾਰਮਿਕ ਜਥੇਬੰਦੀਆਂ, ਰਾਜਨੀਤਿਕ ਧਿਰਾਂ ਪੰਚਾਇਤਾਂ ਕਲੱਬਾਂ ਦੇ ਆਗੂਆਂ ਨੂੰ ਸੈਮੀਨਾਰ ਵਿਚ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ¢