ਫ਼ਤਹਿਗੜ੍ਹ ਸਾਹਿਬ, 4 ਸਤੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਨਿਗਰਾਨੀ ਵਿਚ ਔਰਤਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਸਖੀ-ਵਨ ਸਟਾਪ ਸੈਂਟਰ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਮੁਫ਼ਤ ਕਾਨੂੰਨੀ ਸਹਾਇਤਾ, ਮਹਿਲਾ ਹੈਲਪ ਲਾਈਨ ਨੰ. 181 ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਖੀ ਵਨ ਸਟਾਪ ਸੈਂਟਰ, ਮਹਿਲਾ ਹੈਲਪ ਲਾਈਨ ਨੰਬਰ ਰਾਹੀਂ ਪੀੜਤ ਲੋਕਾਂ ਨੂੰ ਕਾਫ਼ੀ ਮਦਦ ਮਿਲ ਰਹੀ ਹੈ, ਜਿਸ ਵਿਚ ਘਰੇਲੂ ਹਿੰਸਾ, ਤੇਜ਼ਾਬੀ ਹਮਲਾ, ਛੇੜਛਾੜ ਦੇ ਅਪਰਾਧ, ਸਾਈਬਰ ਕ੍ਰਾਈਮ ਜਾਂ ਕਿਸੇ ਵੀ ਤਰ੍ਹਾਂ ਦੇ ਹੋ ਰਹੇ ਅੱਤਿਆਚਾਰ ਸੰਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਦੇ ਇਲਾਵਾ ਮਨੋਵਿਗਿਆਨਿਕ ਕੌਂਸਲਿੰਗ, ਪੁਲਿਸ ਸਹਾਇਤਾ, ਮੁਫ਼ਤ ਕਾਨੂੰਨੀ ਸਹਾਇਤਾ, ਮੈਡੀਕਲ ਸਹਾਇਤਾ ਅਤੇ ਲੋੜਵੰਦਾਂ ਨੂੰ ਅਸਥਾਈ ਰਿਹਾਇਸ਼ ਵੀ ਪ੍ਰਦਾਨ ਕੀਤੀ ਜਾ ਰਹੀ ਹੈ |