ਅਮਲੋਹ, 4 ਸਤੰਬਰ (ਕੇਵਲ ਸਿੰਘ)-ਪੰਜਾਬ ਦੇ ਕਈ ਇਲਾਕਿਆਂ ਵਿਚ ਆਏ ਭਾਰੀ ਹੜ੍ਹ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ | ਲੋਕਾਂ ਦੇ ਘਰ, ਖੇਤ ਤੇ ਸਮਾਨ ਪਾਣੀ ਵਿਚ ਡੁੱਬ ਗਏ ਹਨ ਅਤੇ ਹੁਣ ਹੜ੍ਹ ਪੀੜਤ ਲੋਕਾਂ ਨੂੰ ਮੱਦਦ ਦੀ ਬਹੁਤ ਜ਼ਿਆਦਾ ਲੋੜ ਹੈ | ਸਾਡੇ ਸਮਾਜ ਦੇ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਈਏ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਸੁਖਵਿੰਦਰ ਸਿੰਘ ਸੁੱਖੀ, ਬਲਵਿੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ | ਉਨ੍ਹਾਂ ਨੇ ਉਨ੍ਹਾਂ ਸੰਸਥਾਵਾਂ ਦਾ ਧੰਨਵਾਦ ਕੀਤਾ ਜੋ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ | ਉਨ੍ਹਾਂ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿੰਨਾ ਹੋ ਸਕੇ, ਮਦਦ ਕਰੋ, ਕਿਉਂਕਿ ਮੁਸੀਬਤ ਦੇ ਸਮੇਂ 'ਚ ਹੀ ਇਨਸਾਨ ਇਨਸਾਨ ਦੇ ਕੰਮ ਆਉਂਦਾ ਹੈ ਅਤੇ ਅੱਜ ਸਾਰੇ ਇਨਸਾਨੀਅਤ ਦਾ ਫਰਜ਼ ਨਿਭਾਉਣ ਨੂੰ ਪਹਿਲ ਕਰੀਏ ਤਾਂ ਕਿ ਹੜ੍ਹ ਪੀੜਤਾਂ ਦੀ ਮੱਦਦ ਹੋ ਸਕੇ |