18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੁਲਿਸ ਵਲੋਂ ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਰਵਿੰਦਰ ਮੌਦਗਿਲ, ਮਨਪ੍ਰੀਤ ਸਿੰਘ)-ਪੁਲਿਸ ਦੀ ਪੀ.ਓ ਸੈੱਲ ਨੇ ਅਦਾਲਤ ਵਲੋਂ ਚੋਰੀ ਦੇ ਮਾਮਲੇ ਵਿਚ ਭਗੌੜਾ ਐਲਾਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸੈੱਲ ਦੇ ਇੰਚਾਰਜ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਰਾਜੇਸ਼ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਦੇ ਬਿਆਨ ਦੇ ਆਧਾਰ 'ਤੇ 1 ਜੂਨ 2018 ਨੂੰ ਮੰਡੀ ਗੋਬਿੰਦਗੜ੍ਹ ਪੁਲਿਸ ਥਾਣੇ ਵਿਚ ਆਈ.ਪੀ.ਸੀ ਦੀ ਧਾਰਾ 380, 381, 454, 342 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ | ਸ਼ਿਕਾਇਤ ਕਰਤਾ ਨੇ ਦੱਸਿਆ ਸੀ ਉਸ ਦੇ ਨੌਕਰ ਨੀਟੂ ਪੁੱਤਰ ਲਾਭ ਸਿੰਘ ਵਾਸੀ ਅਲਾਦਾਦਪੁਰ ਨੇ ਸਾਥੀਆਂ ਨਾਲ ਰਲ਼ ਕੇ ਉਸ ਦੇ ਪਰਿਵਾਰ ਦੀ ਗ਼ੈਰਹਾਜ਼ਰੀ ਵਿਚ ਦੂਜੇ ਨੌਕਰ ਨੂੰ ਬੰਨ੍ਹ ਕੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਜਿਸ ਵਿਚ ਉਸ ਦੇ ਸੋਨੇ ਦੇ ਜ਼ੇਵਰ ਤੇ ਨਕਦੀ ਚੋਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ 3 ਵਿਅਕਤੀ ਗਿ੍ਫ਼ਤਾਰ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਮੁਲਜ਼ਮ ਨੀਟੂ ਭਗੌੜਾ ਹੋ ਗਿਆ ਸੀ | ਜਿਸ ਨੂੰ ਅਦਾਲਤ ਵਲੋਂ ਪੇਸ਼ ਨਾ ਹੋਣ ਕਾਰਨ 29 ਫਰਵਰੀ 2024 ਨੂੰ ਭਗੌੜਾ ਐਲਾਨਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਅੱਜ ਸਹਾਇਕ ਥਾਣੇਦਾਰ ਸੱਜਣ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਮੁਲਜ਼ਮ ਨੀਟੂ ਨੂੰ ਗਿ੍ਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 2 ਵਿਅਕਤੀਆਂ ਨੂੰ 10-10 ਸਾਲ ਦੀ ਕੈਦ ਅਗਲੀ ਖ਼ਬਰ ਸਾਬਿਰ ਕਲੀਅਰ ਦੇ ਸਾਲਾਨਾ ਉਰਸ ਮੌਕੇ 29ਵੇਂ ਭੰਡਾਰੇ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ
Ad Position 24