18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 2 ਵਿਅਕਤੀਆਂ ਨੂੰ 10-10 ਸਾਲ ਦੀ ਕੈਦ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਰਵਿੰਦਰ ਮੌਦਗਿਲ)-ਵਿਸ਼ੇਸ਼ ਅਦਾਲਤ ਫ਼ਤਹਿਗੜ੍ਹ ਸਾਹਿਬ ਨੇ ਸਰਹਿੰਦ ਪੁਲਿਸ ਵਲੋਂ ਸਾਲ 2019 ਦੌਰਾਨ ਨਸ਼ੀਲੀਆਂ ਦਵਾਈਆਂ ਸਮੇਤ ਗਿ੍ਫ਼ਤਾਰ ਦੋ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਨੇ ਦੋਸ਼ੀ ਪਰਵੀਰ ਸਿੰਘ ਅਤੇ ਪਰਮਜੀਤ ਸਿੰਘ ਨੂੰ 10-10 ਸਾਲ ਕੈਦ ਦੀ ਸਜ਼ਾ ਦੇ ਨਾਲ ਨਾਲ 1-1 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ, ਜਿਸ ਨੂੰ ਅਦਾ ਨਾ ਕਰਨ ਦੀ ਸੂਰਤ ਵਿਚ ਦੋਸ਼ੀਆਂ ਨੂੰ 8-8 ਮਹੀਨੇ ਵਾਧੂ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਬਿਤਾਉਣੇ ਹੋਣਗੇ | ਇਸ ਮਾਮਲੇ ਵਿਚ 11 ਮਾਰਚ 2019 ਨੂੰ ਸਹਾਇਕ ਥਾਣੇਦਾਰ ਜਗਰੂਪ ਸਿੰਘ ਵਲੋਂ ਸਰਹਿੰਦ ਪੁਲਿਸ ਥਾਣੇ ਵਿਚ ਨਸ਼ਾ ਵਿਰੋਧੀ ਐਨ.ਡੀ.ਪੀ.ਐਸ. ਦੇ ਸੈਕਸ਼ਨ 22 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ | ਜਿਸ ਵਿਚ ਜਾਂਚ ਅਫ਼ਸਰ ਨੇ ਦੱਸਿਆ ਸੀ ਕਿ ਉਹ ਪੁਲਿਸ ਟੀਮ ਨਾਲ ਮਾੜੇ ਅਨਸਰਾਂ ਦੀ ਤਲਾਸ਼ ਵਿਚ ਮਾਧੋਪੁਰ ਚੌਕ ਵਿਚ ਮੌਜੂਦ ਸਨ | ਉਸ ਦੌਰਾਨ ਚੌਕ ਵਿਚ ਖੜ੍ਹੇ ਪਰਵੀਰ ਸਿੰਘ ਅਤੇ ਪਰਮਜੀਤ ਸਿੰਘ ਵਾਸੀਆਨ ਜ਼ਿਲ੍ਹਾ ਰੂਪਨਗਰ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਸੀ | ਜਿਸ ਵਿਚ ਪਰਵੀਰ ਤੋਂ 190 ਅਤੇ ਪਰਮਜੀਤ ਤੋਂ 140 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ | ਦੋਨੋਂ ਵਿਅਕਤੀ ਬਰਾਮਦ ਗੋਲੀਆਂ ਦਾ ਪਰਮਿਟ/ਲਾਇਸੈਂਸ ਪੇਸ਼ ਕਰਨ ਵਿਚ ਨਾਕਾਮ ਰਹੇ ਸਨ | ਜਿਸ ਤੇ ਪੁਲਿਸ ਵਲੋਂ ਦੋਨੋਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ | ਮਾਮਲੇ ਦੀ ਸੁਣਵਾਈ ਦੇ ਬਾਅਦ ਜੱਜ ਸਾਹਿਬ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਸਰਕਾਰੀ ਪੱਖ ਵਲੋਂ ਪੇਸ਼ ਕੀਤੇ ਠੋਸ ਸਬੂਤਾਂ ਦੇ ਆਧਾਰ 'ਤੇ ਦੋਨੋਂ ਵਿਅਕਤੀ 10-10 ਸਾਲ ਕੈਦ ਦੀ ਸਜ਼ਾ ਦੇ ਹੱਕਦਾਰ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਬਸੀ ਪਠਾਣਾਂ ਦੀ ਮੀਟਿੰਗ ਅਗਲੀ ਖ਼ਬਰ ਪੁਲਿਸ ਵਲੋਂ ਭਗੌੜਾ ਕਾਬੂ
Ad Position 24